ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ 'ਚ ਓਮ ਪ੍ਰਕਾਸ਼ ਚੌਟਾਲਾ ਦੋਸ਼ੀ ਕਰਾਰ

in #case2 years ago

0ffffrrrcf-16531269393x2.jpgਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਓਮ ਪ੍ਰਕਾਸ਼ ਚੌਟਾਲਾ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਹੁਣ ਅਦਾਲਤ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ 'ਤੇ 26 ਮਈ ਨੂੰ ਬਹਿਸ ਕਰੇਗੀ। ਇਸ ਤੋਂ ਪਹਿਲਾਂ 19 ਮਈ ਨੂੰ ਰਾਉਸ ਐਵੇਨਿਊ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ ਵਿੱਚ, ਸੀਬੀਆਈ ਨੇ 26 ਮਾਰਚ, 2010 ਨੂੰ ਚੌਟਾਲਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ ਅਤੇ ਉਸ ਨੂੰ 1993 ਤੋਂ 2006 ਦਰਮਿਆਨ ਕਥਿਤ ਤੌਰ 'ਤੇ 6.09 ਕਰੋੜ ਰੁਪਏ ਦੀ ਜਾਇਦਾਦ ਬਣਾਉਣ ਲਈ ਜ਼ਿੰਮੇਵਾਰ ਠਹਿਰਾਇਆ ਸੀ, ਜੋ ਉਨ੍ਹਾਂ ਦੀ ਜਾਇਜ਼ ਆਮਦਨ ਤੋਂ ਬਹੁਤ ਜ਼ਿਆਦਾ ਸੀ।
ਦੱਸ ਦਈਏ ਕਿ ਸਾਲ 2019 ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ 3 ਕਰੋੜ 68 ਲੱਖ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ। ਇਨ੍ਹਾਂ ਜਾਇਦਾਦਾਂ ਵਿੱਚ ਓਮ ਪ੍ਰਕਾਸ਼ ਚੌਟਾਲਾ ਦੀ ਮਲਕੀਅਤ ਵਾਲੇ ਫਲੈਟ, ਪਲਾਟ ਅਤੇ ਜ਼ਮੀਨ ਸ਼ਾਮਲ ਹੈ।images.jpeg
ਜ਼ਬਤ ਕੀਤੀਆਂ ਜਾਇਦਾਦਾਂ ਨਵੀਂ ਦਿੱਲੀ, ਪੰਚਕੂਲਾ ਅਤੇ ਸਿਰਸਾ ਵਿੱਚ ਸਥਿਤ ਹਨ। ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਤਹਿਤ ਦਰਜ ਐਫਆਈਆਰ ਦੇ ਸਬੰਧ ਵਿੱਚ ਕੀਤੀ ਗਈ ਹੈ।