CM ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੀਤਾ ਕੈਬਨਿਟ ਤੋਂ ਬਾਹਰ

in #cm2 years ago

00ggggg.jpgਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਜੋ ਇਹ ਕੰਮ ਕਰ ਰਹੇ ਹਨ, ਉਹ ਬਾਜ਼ ਆ ਜਾਣ। ਉਨ੍ਹਾਂ ਕਿਹਾ ਕਿ ਮੈਂ ਕੈਬਨਿਟ ਮੰਤਰੀ ਨੂੰ ਤੁਰਤ ਅਹੁਦੇ ਤੋਂ ਬਾਹਰ ਕਰ ਰਿਹਾ ਹਾਂ।ਉਨ੍ਹਾਂ ਕਿਹਾ ਕਿ ਮੰਤਰੀ ਖਿਲਾਫ ਕੇਸ ਦਾ ਸਿਰਫ ਮੈਨੂੰ ਹੀ ਪਤਾ ਸੀ। ਮੈਂ ਇਸ ਕੇਸ ਨੂੰ ਦਬਾ ਸਕਦਾ ਸੀ ਪਰ ਮੈਂ ਅਜਿਹਾ ਨਹੀਂ ਕੀਤਾ। ਮੈਂ ਭ੍ਰਿਸ਼ਟਾਚਾਰ ਖਤਮ ਕਰਨ ਦੀ ਸਹੁੰ ਖਾਧੀ ਸੀ। ਇਸ ਲਈ ਮੈਂ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਰਦਾਸ਼ਤ ਨਹੀਂ ਕਰਾਂਗਾ ਇਸ ਮੰਤਰੀ ਖਿਲਾਫ ਸਖਤ ਕਾਰਵਾਈ ਦੇ ਹੁਕਮ ਦੇ ਰਿਹਾ ਹਾਂ। ਉਨ੍ਹਾਂ ਨੇ ਕਿਹਾ ਕਿ ਸਿੰਗਲਾ ਨੇ 1% ਕਮਿਸ਼ਨ ਮੰਗਣ ਦੀ ਗੱਲ ਕਬੂਲੀ ਹੈ। ਇਸ ਪਿੱਛੋਂ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੰਘਰਸ਼ ਵਿਚੋਂ ਨਿਕਲੀ ਪਾਰਟੀ ਹੈ।

ਇਸ ਲਈ ਮੈਂ ਅੱਜ ਇਮਾਨਦਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਕ ਭ੍ਰਿਸ਼ਟ ਮੰਤਰੀ ਨੂੰ ਕੈਬਨਿਟ ਵਿਚੋਂ ਬਾਹਰ ਕਰ ਰਿਹਾ ਹਾਂ। ਜਿਸ ਨੇ ਕਮਿਸ਼ਨ ਲੈਣ ਦੀ ਗੱਲ ਕਬੂਲ ਕਰ ਲਈ ਹੈ।

ਜਿਕਰਯੋਗ ਹੈ ਕਿ ਸਾਲ 2015 ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਆਪਣੇ ਇਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।