ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਤੇਜ਼ ਬਾਰਿਸ਼ ਸ਼ੁਰੂ, ਅਗਲੇ 5 ਦਿਨ ਇਹੋ ਜਿਹਾ ਰਹੇਗਾ ਮੌਸਮ...

in #punjablast year

ਉੱਤਰੀ ਭਾਰਤ ਵਿਚ ਇਕ ਵਾਰ ਫਿਰ ਮੌਸਮ ਦਾ ਮਿਜ਼ਾਜ਼ ਬਦਲ ਗਿਆ ਹੈ। ਮਾਨਸੂਨ ਫਿਲਹਾਲ ਪੂਰੇ ਦੇਸ਼ 'ਚ ਸਰਗਰਮ ਹੈ। ਲੰਬੇ ਇੰਤਜ਼ਾਰ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਰਾਜਸਥਾਨ 'ਚ ਬਾਰਿਸ਼ ਨੇ ਫਿਰ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ। ਚੰਡੀਗੜ੍ਹ ਸਣੇ ਪੰਜਾਬ ਤੇ ਹਰਿਆਣਾ ਦੇ ਵੱਡੀ ਗਿਣਤੀ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਿਲਸਲਾ ਅਗਲੇ 4 ਤੋਂ ਪੰਜ ਦਿਨ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿਚ ਇਸ ਸਮੇਂ ਚੰਡੀਗੜ੍ਹ ਨਾਲ ਲੱਗਦੇ ਜ਼ੀਰਕਪੁਰ, ਮੋਹਾਲੀ, ਡੇਰਾਬੱਸੀ ਵਿਚ ਭਾਰੀ ਬਾਰਸ਼ ਹੋ ਰਹੀ ਹੈ
Add-a-subheading-6-6-16941671543x2.jpg