ਅਮਨ ਅਰੋੜਾ ਨੇ ਸੁਨਾਮ ਵਿਖੇ ਸਰਹਿੰਦ ਚੋਅ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ

in #punjablast year

ਅਮਨ ਅਰੋੜਾ ਨੇ ਸੁਨਾਮ ਵਿਖੇ ਸਰਹਿੰਦ ਚੋਅ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ

  • ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਸਰਹਿੰਦ ਚੋਅ ਵਿੱਚ ਕੱਲ੍ਹ ਤੱਕ ਪਾਣੀ ਦਾ ਪੱਧਰ ਘਟਣ ਦੀ ਪੂਰੀ ਸੰਭਾਵਨਾ : ਅਮਨ ਅਰੋੜਾ
  • ਪ੍ਰਸ਼ਾਸਨ ਵੱਲੋਂ ਹਰੇਕ ਤਰ੍ਹਾਂ ਦੇ ਪ੍ਰਬੰਧ, ਲੋੜ ਪੈਣ 'ਤੇ ਰਾਹਤ ਕਾਰਜਾਂ, ਬਚਾਅ ਕਾਰਜਾਂ ਅਤੇ ਮੁੜ ਵਸੇਬੇ ਲਈ ਕੋਈ ਦਿੱਕਤ ਨਹੀਂ ਪੇਸ਼ ਆਵੇਗੀ
    ਸੁਨਾਮ ਊਧਮ ਸਿੰਘ ਵਾਲਾ, 14 ਜੁਲਾਈ, 2023: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਸਰਹਿੰਦ ਚੋਅ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੁਨਾਮ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਸਰਹਿੰਦ ਚੋਅ ਦਾ ਪਾਣੀ ਅਗਲੇ 24 ਘੰਟਿਆਂ ਵਿੱਚ ਘਟਣ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਸੰਗਰੂਰ ਰੋਡ 'ਤੇ ਚੱਠੇ ਨਕਟੇ ਪੁਲ, ਓਵਰ ਬ੍ਰਿਜ ਨੇੜੇ ਸਕੂਟਰ ਮੋਟਰ ਸਾਇਕਲ ਮਾਰਕੀਟ, ਸਿਵਲ ਹਸਪਤਾਲ ਕੋਲ ਆਦਿ ਥਾਵਾਂ 'ਤੇ ਅਧਿਕਾਰੀਆਂ ਸਮੇਤ ਸਰਹਿੰਦ ਚੋਅ ਦਾ ਨਿਰੀਖਣ ਕਰਨ ਮਗਰੋਂ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਇੱਕ ਦਮ ਪਾਣੀ ਦਾ ਪੱਧਰ ਵਧ ਜਾਣ ਕਾਰਨ ਸਰਹਿੰਦ ਚੋਅ ਦਾ ਪਾਣੀ ਕੁਝ ਉਛਲਿਆ ਜ਼ਰੂਰ ਸੀ ਪਰ ਸਥਿਤੀ ਨਿਯੰਤਰਣ ਵਿੱਚ ਹੈ ਅਤੇ ਪ੍ਰਸ਼ਾਸਨ ਹਰੇਕ ਤਰ੍ਹਾਂ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੈ।

ਉਨ੍ਹਾਂ ਕਿਹਾ ਕਿ ਕੁਦਰਤੀ ਮਾਰ ਹੇਠ ਆਏ ਪੰਜਾਬ ਦੇ ਜ਼ਿਲਿਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵੱਡੇ ਪੱਧਰ 'ਤੇ ਰਾਹਤ ਕਾਰਜ ਚੱਲ ਰਹੇ ਹਨ ਅਤੇ ਸੁਨਾਮ ਸ਼ਹਿਰ ਤੇ ਇਲਾਕੇ ਵਿੱਚ ਹੜ੍ਹਾਂ ਦੇ ਪਾਣੀ ਸਬੰਧੀ ਕੋਈ ਦਿੱਕਤ ਨਹੀਂ ਹੈ। ਉਨ੍ਹਾਂ ਕਿਹਾ ਕਿ ਮਗਨਰੇਗਾ ਕਰਮੀਆਂ ਰਾਹੀਂ ਅਹਿਤਿਆਤ ਵਜੋਂ ਮਿੱਟੀ ਤੇ ਰੇਤੇ ਦੇ ਥੈਲੇ ਭਰਵਾ ਕੇ ਪ੍ਰਬੰਧ ਦੇ ਕੰਮ ਚੱਲ ਰਹੇ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਡਰਨ ਦੀ ਲੋੜ ਨਹੀਂ ਹੈ।
n518544866168934984486805cbc5f9820c20c19781237869604fc579d533f31a5d0bfd667c093265198c54.jpg