Breaking News: ਗੁਰਮੀਤ ਰਾਮ ਰਹੀਮ ਦੀਆਂ ਫਿਰ ਵਧੀਆਂ ਮੁਸ਼ਕਿਲਾਂ

in #punjab2 years ago

Ram Rahim News: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਰਹੀਮ 'ਤੇ ਇੱਕ ਹੋਰ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਰਾਮ ਰਹੀਮ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ। ਜਲੰਧਰ ਪੁਲਿਸ ਨੇ ਪਤਾਰਾ ਥਾਣੇ ਵਿੱਚ ਇਹ ਮਾਮਲਾ ਦਰਜ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਰਹੀਮ 'ਤੇ ਸ੍ਰੀ ਗੁਰੂ ਰਵਿਦਾਸ ਜੀ ਬਾਰੇ ਗਲਤ ਇਤਿਹਾਸ ਦੱਸਣ ਦਾ ਦੋਸ਼ ਹੈ।

ਦਰਅਸਲ ਰਾਮ ਰਹੀਮ 'ਤੇ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ (Gurmeet Ram Rahim News) ਦੇ ਇਲਜ਼ਾਮ ਲੱਗੇ ਹਨ। ਇਹ ਮਾਮਲਾ ਰਵਿਦਾਸ ਟਾਈਗਰ ਫੋਰਸ ਪੰਜਾਬ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਜੱਸੀ ਤੱਲ੍ਹਣ ਨੇ ਦੱਸਿਆ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ 5 ਫਰਵਰੀ ਨੂੰ ਸਿਰਸਾ ਵਿੱਚ ਹੋਏ ਸਤਿਸੰਗ ਵਿੱਚ ਕਬੀਰਦਾਸ ਅਤੇ ਰਵਿਦਾਸ ਮਹਾਰਾਜ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ।
n47868173216783802335919155478ad1f15b8beaf2faab4182a7a915aa24741f50e15dbf78ca72d66b3290.jpg