ਅਦਾਰਿਆਂ ਦੀ ਮਜਬੂਤੀ ਵੱਲ ਧਿਆਨ ਦੇਵੇਂ ਸਰਕਾਰ : ਸੋਮਲ ਖੇੜੀ
ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾਈ ਆਗੂ ਤੇ ਉਘੇ ਸੰਘਰਸ਼ੀ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਨੇ ਕਿਹਾ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੇ ਦੇਸ਼ ਦੀ ਲੁੱਟ ਖਸੁੱਟ ਕਰਕੇ ਦੇਸ਼ ਨੂੰ ਗੁਲਾਮ ਤੇ ਆਰਥਿਕ ਮੰਦਹਾਲ ਕਰਨ ਵਾਲੀਆਂ ਵਿਦੇਸ਼ੀ ਕੰਪਨੀਆਂ ਨੂੰ ਦੇਸ਼ ਤੋਂ ਬਾਹਰ ਕਰਨ ਲਈ ਆਪਣੀਆਂ ਜਾਨਾਂ ਵਾਰੀਆਂ ਪਰ ਅੱਜ ਸ਼ਹੀਦਾਂ ਦੇ ਨਾਮ 'ਤੇ ਸਿਆਸਤ ਕਰਨ ਵਾਲੀਆਂ ਸਰਕਾਰਾਂ ਦੇ ਨੁਮਾਇੰਦੇ ਵਿਦੇਸ਼ਾਂ 'ਚ ਜਾ ਕੇ ਵਿਦੇਸ਼ੀ ਕੰਪਨੀਆਂ ਨੂੰ ਦੇਸ਼ ਤੇ ਸੂਬੇ ਅੰਦਰ ਆਉਣ ਦੇ ਸੱਦੇ ਦੇ ਰਹੀਆਂ ਹਨ ਜਦਕਿ ਦੇਸ਼ ਤੇ ਸੂਬੇ ਦੇ ਸਰਕਾਰੀ ਅਦਾਰਿਆਂ ਨੂੰ ਗਿਣੀ ਮਿੱਥੀ ਸਾਜਿਸ਼ ਤਹਿਤ ਕਮਜ਼ੋਰ ਕੀਤਾ ਜਾ ਰਿਹਾ ਹੈ।
Please like my post ✨🙏