ਕਿਉਂ ਨਹੀਂ ਕੀਤੀ ਗੈਂਗਸਟਰਾਂ ‘ਤੇ ਕਾਰਵਾਈ ਆਪਣੇ ਵੇਲੇ ਤਾਂ ਸੀਤਾਫੱਲ ਖਾਂਦੇ ਰਹੇ, : ਵਿਧਾਇਕ ਦੇਵ ਮਾਨ

in #punjab2 years ago

ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਨੇ ਭਾਜਪਾ ਵਿੱਚ ਸ਼ਾਮਿਲ ਹੋਏ ਕੈਪਟਨ ਅਮਰਿੰਦਰ ਸਿੰਘ ਦੇ ਗੈਂਗਸਟਰਾਂ ਨੂੰ ਗੋਲੀ ਮਾਰਨ ਵਾਲੇ ਦਿੱਤੇ ਬਿਆਨ ਉਤੇ ਤਿੱਖਾ ਸ਼ਬਦੀ ਵਾਰ ਕੀਤਾ ਹੈ। ਵਿਧਾਇਕ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਕਿ ਜਦੋ ਤੁਸੀਂ ਮੁੱਖ ਮੰਤਰੀ ਸੀ ਉਸ ਵੇਲੇ ਤੁਸੀਂ ਸੀਤਾਫਲ ਖਾਂਦੇ ਰਹੇ। ਉਸ ਵੇਲੇ ਤੁਸੀਂ ਗੈਂਗਸਟਰਾਂ ਉਤੇ ਕਾਰਵਾਈ ਕਿਉਂ ਨਹੀਂ ਕੀਤੀ। ਵਿਧਾਇਕ ਮਾਨ ਨੇ ਕਿਹਾ ਕਿ ਗੈਂਗਸਟਰਾਂ ਨੂੰ ਗੋਲੀ ਨਹੀਂ ਮਾਰਣੀ ਚਾਹੀਦੀ। ਉਨ੍ਹਾਂ ਨੂੰ ਕਾਨੂੰਨ ਮੁਤਾਬਕ ਹੀ ਸਜਾ ਮਿਲਣੀ ਚਾਹੀਦੀ ਹੈ।
ਦੱਸ ਦਈਏ ਕਿ ਬੀਤੇ ਦਿਨ ਨਿਊਜ਼ 18 ਨੂੰ ਦਿੱਤੇ ਇੰਟਰਵਿਊ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪੰਜਾਬ ਵਿੱਚ ਗੈਂਗਸਟਰਾਂ ਨੂੰ ਖਤਮ ਕਰਨ ਲਈ ਗੋਲੀ ਮਾਰਨੀ ਚਾਹੀਦੀ ਹੈ। ਇਸ ਦੇ ਜਵਾਬ ਵਿੱਚ ਵਿਧਾਇਕ ਦੇਵ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਕੈਪਟਨ ਨੇ ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਕਾਂਗਰਸ ਉਤੇ ਖੂਬ ਨਿਸ਼ਾਨੇ ਲਾਏ ਸਨ। ਆਪ੍ਰੇਸ਼ਨ ਲੋਟਸ ਬਾਰੇ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਇਹ ਸਿਰਫ ਬੀਜੇਪੀ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ। ਮਾਨ ਸਰਕਾਰ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਅਜਿਹੇ ਗੱਲਾਂ ਬਣਾ ਰਹੀ ਹੈ। ਮਾਨ ਸਰਕਾਰ ਨੇ ਹਾਲੇ ਤੱਕ ਔਰਤਾਂ ਨੂੰ 1000 ਹਜ਼ਾਰ ਰੁਪਏ ਕਿਉਂ ਨਹੀਂ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦਾ ਸਾਰਾ ਕਰਜਾ ਕਦੇ ਵੀ ਮੁਆਫ ਨਹੀਂ ਕੀਤਾ ਜਾ ਸਕਦਾ ਹੈ।