ਲੜਕੀਆਂ ਨੂੰ ਸਿਲਾਈ ਮਸ਼ੀਨਾਂ ਤਕਸੀਮ ਕੀਤੀਆਂ

in #batala2 years ago

ਸਮਾਜ ਸੇਵਾ ਦੇ ਖੇਤਰ ਵਿੱਚ ਬਟਾਲਾ ਸ਼ਹਿਰ ਦੀ ਨਾਮੀ ਸੰਸਥਾ ਆਲ ਇੰਡੀਆ ਵੂਮੈਨ ਕਾਨਫਰੰਸ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਕਰਕੇ ਲੜਕੀਆਂ ਨੂੰ 25 ਸਿਲਾਈ ਮਸ਼ੀਨਾਂ ਅਤੇ 25 ਬਿਊਟੀ ਪਾਰਲਰ ਕਿੱਟਾਂ ਵੰਡੀਆਂ ਗਈਆਂ। ਇਸ ਸਮਾਗਮ ਵਿੱਚ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਬਿਊਟੀ ਪਾਰਲਰ ਕਿੱਟਾਂ ਵੰਡਣ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਲ ਇੰਡੀਆ ਵੂਮੈਨ ਕਾਨਫਰੰਸ ਵੱਲੋਂ ਮਹਿਲਾ ਸ਼ਕਤੀਕਰਨ ਦੇ ਖੇਤਰ ਵਿੱਚ ਜੋ ਯੋਗਦਾਨ ਪਾਇਆ ਜਾ ਰਿਹਾ ਹੈ ਉਹ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੇ ਹੱਕਾਂ ਦੀ ਰਾਖੀ ਕਰਨ ਦੇ ਨਾਲ ਇਸ ਸੰਸਥਾ ਵੱਲੋਂ ਲੜਕੀਆਂ ਨੂੰ ਹੁਨਰਮੰਦ ਬਣਾਉਣ ਦਾ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਭੈਣਾਂ ਸਮਾਜ ਸੇਵਾ ਦੇ ਖੇਤਰ ਵਿੱਚ ਏਨਾ ਵਧੀਆ ਕੰਮ ਕਰ ਰਹੀਆਂ ਹਨ ਕਿ ਹੁਣ ਤੱਕ ਹਜ਼ਾਰਾਂ ਲੜਕੀਆਂ ਏਥੋਂ ਸਿਲਾਈ, ਕਢਾਈ, ਬਿਊਟੀ ਪਾਰਲਰ ਅਤੇ ਕੰਪਿਊਟਰ ਸਿੱਖਿਆ ਗ੍ਰਹਿਣ ਕਰਕੇ ਆਪਣੇ ਜੀਵਨ ਵਿੱਚ ਸਫਲ ਹੋ ਚੁੱਕੀਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਸੰਸਥਾ ਵਿੱਚ ਆ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ ਅਤੇ ਸੰਸਥਾ ਦੀ ਮਦਦ ਲਈ ਜੋ ਵੀ ਸੰਭਵ ਹੋਇਆ ਉਹ ਕੀਤਾ ਜਾਵੇਗਾ। ਇਸ ਮੌਕੇ ਬੀਬੀ ਨਰਿੰਦਰ ਕੌਰ ਮੱਲੀ ਨੇ ਆਪਣੇ ਸੈਂਟਰ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਦੱਸਿਆ। ਇਸ ਮੌਕੇ ਪਰਵਿੰਦਰ ਕੌਰ, ਕਿਰਨ ਨੈਬ, ਕਿਰਨ ਮਰਵਾਹਾ, ਜੋਗਿੰਦਰ ਕੌਰ, ਚੰਚਲ ਜੈਨ, ਹਰਜੀਤ ਕੌਰ, ਮੋਨਾ ਮਰਵਾਹਾ, ਤ੍ਰਿਖਾ ਅਬਰੋਲ, ਸੁਸ਼ਮਾ ਅਗਰਵਾਲ, ਜਨਕ ਸੇਖੜੀ, ਪ੍ਰੇਮ ਮਲਹੋਤਰਾ, ਊਸ਼ਾ ਗੁਪਤਾ, ਸਵਿਤਰੀ ਸ਼ਰਮਾਂ, ਮਧੂ, ਸਟਾਫ ਮੈਂਬਰ ਪਰਮਿੰਦਰ ਕੌਰ, ਨੀਲਮ, ਹਰਪ੍ਰੀਤ ਕੌਰ, ਸਤਿੰਦਰ ਕੌਰ, ਸੈਂਟਰ ਦੀਆਂ ਵਿਦਿਆਰਥਣਾਂ ਤੋਂ ਇਲਾਵਾ ਸ਼ਹਿਰ ਦੇ ਮੋਹਤਬਰ ਯਸਪਾਲ ਚੌਹਾਨ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਰਤਨ ਬਟਵਾਲ, ਐਡਵੋਕੇਟ ਭਰਤ ਅਗਰਵਾਲ, ਕੌਂਸਲਰ ਰਾਜੇਸ਼ ਤੁੱਲੀ, ਕਾਕੇ ਸ਼ਾਹ ਵੀ ਹਾਜ਼ਰ ਸਨ07May02.jpg