ਰਾਜੂ ਸ਼੍ਰੀਵਾਸਤਵ ਦੇ ਦਿਹਾਂਤ ਨਾਲ ਬਾਲੀਵੁੱਡ ਸਿਤਾਰਿਆਂ ਦੀਆਂ ਅੱਖਾਂ ਹੋਈਆਂ ਨਮ
ਕਾਮੇਡੀਅਨ ਰਾਜੂ ਸ਼੍ਰੀਵਾਸਤਵ (Raju Srivastava) ਦੇ ਦਿਹਾਂਤ ਦੀ ਖਬਰ ਸੁਣ ਨਾ ਸਿਰਫ ਟੈਲੀਵਿਜ਼ਨ ਸਗੋਂ ਬਾਲੀਵੁੱਡ ਇੰਡਸਟਰੀ ਦੇ ਸਿਤਾਰਿਆਂ ਦੀਆਂ ਅੱਖਾਂ ਵੀ ਨਮ ਹੋ ਗਈਆਂ ਹਨ। ਕਲਾਕਾਰ ਨੇ 58 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। ਜਾਣਕਾਰੀ ਲਈ ਦੱਸ ਦੇਈਏ ਕਿ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਦਿਹਾਂਤ ਬਾਰੇ ਉਨ੍ਹਾਂ ਦੇ ਪਰਿਵਾਰ ਨੇ ਪੁਸ਼ਟੀ ਕੀਤੀ ਹੈ। ਕਾਮੇਡੀਅਨ ਦਾ 41 ਦਿਨਾਂ ਤੋਂ ਏਮਜ਼ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਪਰ ਪ੍ਰਸ਼ੰਸ਼ਕਾਂ ਦੀਆਂ ਦੁਆਵਾਂ ਤੋਂ ਬਾਅਦ ਦੱਸ ਦੇਈਏ ਕਿ ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਕਾਮੇਡੀ ਸਟਾਰ ਦੇ ਦਿਹਾਂਤ ਉੱਪਰ ਸੋਗ ਜਤਾਇਆ ਹੈ। ਵਿੱਕੀ ਕੌਸ਼ਲ, ਭਾਰਤੀ ਸਿੰਘ, ਸ਼ਵੇਤਾ ਤਿਵਾਰੀ, ਅਲੀ ਗੌਨੀ ਸਣੇ ਕਈ ਸਿਤਾਰਿਆਂ ਨੇ ਇਸ ਤੇ ਦੁੱਖ ਜਤਾਇਆ ਹੈ।ਹਾਲ ਹੀ 'ਚ ਜਿਮ 'ਚ ਵਰਕਆਊਟ ਦੌਰਾਨ ਕਲਾਕਾਰ ਨੂੰ ਦਿਲ ਦਾ ਦੌਰਾ ਪਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ। ਉਦੋਂ ਤੋਂ ਉਨ੍ਹਾਂ ਦੀ ਸਿਹਤ ਅਸਥਿਰ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਦੀ ਐਂਜੀਓਪਲਾਸਟੀ ਵੀ ਹੋਈ। ਦੱਸਿਆ ਜਾ ਰਿਹਾ ਹੈ ਕਿ ਰਾਜੂ ਸ਼੍ਰੀਵਾਸਤਵ ਗੰਭੀਰ ਰੂਪ ਨਾਲ ਬਿਮਾਰ ਸਨ ਅਤੇ ਉਨ੍ਹਾਂ ਨੂੰ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਸੀ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਹੇ ਸੀ, ਪਰ ਅੱਜ ਯਾਨੀ 21 ਸਤੰਬਰ ਨੂੰ ਕਲਾਕਾਰ ਨੇ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ।