ਹੇਮਕੁੰਟ ਸਕੂਲ ਵਿਖੇ ਜਨਮ ਅਸ਼ਟਮੀ ਦੇ ਸਬੰਧ ਵਿੱਚ ਕਰਵਾਈ ਵਿਸ਼ੇਸ਼ ਪ੍ਰਾਥਨਾ ਸਭਾ
ਜੀਰਾ 18 ਅਗਸਤ (ਦੀਪਕ ਭਾਰਗੋ)
ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਚੇਅਰਮੈਨ ਸ : ਕੁਲਵੰਤ ਸਿੰਘ ਸੰਧੂ ਅਤੇ ਐਮ .ਡੀ ਮੈਡਮ ਸ਼੍ਰੀਮਤੀ ਰਣਜੀਤ ਕੌਰ ਦੀ ਯੋਗ ਅਗਵਾਈ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ ।ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਜੀ ਦੇ ਬਚਪਨ ਅਤੇ ਜੀਵਨ ਬਾਰੇ ਝਾਤ ਪਾਈ ਗਈ ।ਨੰਨ੍ਹੇ-ਮੁੰਨ੍ਹੇ ਬੱਚੇ ਜਿਹੜੇ ਕਿ ਸ੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੇ ਰੂਪ ਵਿੱਚ ਸਜੇ ਹੋਏ ਸਨ ਸਟੇਜ ਦਾ ਸ਼ਿਕਾਰ ਬਣੇ । ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਫਿਲਮ ਦਿਖਾਈ ਗਈ ਤਾਂ ਜੋ ਉਹ ਵਡਮੁੱਲੇ ਇਤਹਾਸ ਨੂੰ ਨਾ ਭੁੱਲ ਸਕਣ।ਇਸ ਤਿਓਹਾਰ ਮੌਕੇ ਬੱਚਿਆਂ ਵਿੱਚ ਕਾਫੀ ਉਤਸਾਹ ਪਾਇਆ ਗਿਆ ।ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅਜਿਹੇ ਤਿਉਹਾਰਾਂ ਵਿੱਚ ਸਾਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਸਾਡੀ ਨਵੀਂ ਪੀੜ੍ਹੀ ਇਤਹਾਸ ਤੋਂ ਜਾਣੂ ਹੋ ਸਕੇ ਅਤੇ ਨਾਲ ਹੀ ਇਹ ਸੁਨੇਹਾ ਦਿੱਤਾ ਕਿ ਸਾਨੂੰ ਕਰਮ ਕਰਦੇ ਰਹਿਣਾ ਚਾਹੀਦਾ ਹੈ ਪਰ ਫਲ ਦੀ ਇੱਛਾ ਨਹੀ ਰੱਖਣੀ ਚਾਹੀਦੀ । ਸਾਡਾ ਫਰਜ਼ ਬਣਦਾ ਹੈ ਕਿ ਜਾਤ-ਪਾਤ, ਧਰਮ,ਮਜ੍ਹਬ ਤੋਂ ਉੱਪਰ ਉੱਠ ਕੇ ਆਪਣੇ ਅਤੇ ਆਪਣੇ ਬੱਚਿਆਂ ਵਿੱਚ ਸਰਬ ਸਾਂਝੇ ਧਰਮ ਦਾ ਸੁਨੇਹਾ ਦਈਏ ।ਇਸ ਮੌਕੇ ਸਮੂਹ ਸਟਾਫ ਮੈਂਬਰਾਂ ਨੇ ਵੀ ਬੱਚਿਆਂ ਵੱਲੋਂ ਕੀਤੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ ।