ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਹੋਵੇਗਾ, ਸਰਕਾਰ ਨੇ ਸਦਨ 'ਚ ਕੀਤਾ ਖੁਲਾਸਾ
ਸੰਸਦ ਵਿੱਚ ਜਾਣਕਾਰੀ ਦਿੰਦਿਆਂ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ (ਪੀਯੂ) ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੀ ਸਰਕਾਰ ਦੀ ਕੋਈ ਯੋਜਨਾ ਨਹੀਂ ਹੈ। ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਕਿਹਾ ਕਿ ਰਾਜ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਕੇਂਦਰੀ ਯੂਨੀਵਰਸਿਟੀਆਂ ਵਿੱਚ ਤਬਦੀਲ ਕਰਨ ਦੇ ਸਬੰਧ ਵਿੱਚ ਮੰਤਰਾਲੇ ਨੇ ਵਿਰਾਸਤੀ ਮੁੱਦਿਆਂ ਮੌਜੂਦਾ ਸਟਾਫ ਦੇ ਨੀਤੀਗਤ ਫੈਸਲਾ ਲਿਆ ਗਿਆ ਸੀ।
ਗੌਰਤਲਬ ਹੈ ਕਿ ਪੀਯੂ ਨੂੰ ਕੇਂਦਰ ਦੇ ਅਧੀਨ ਕਰਨ ਬਾਰੇ ਲੰਬੇ ਸਮੇਂ ਤੋਂ ਅਟਕਲਾਂ ਚੱਲ ਰਹੀਆਂ ਸਨ। ਪਰ ਸਿੱਖਿਆ ਮੰਤਰੀ ਵੱਲੋਂ ਰਾਜ ਸਭਾ 'ਚ ਦਿੱਤੀ ਗਈ ਜਾਣਕਾਰੀ ਤੋਂ ਬਾਅਦ ਹੁਣ ਇਨ੍ਹਾਂ ਅਟਕਲਾਂ 'ਤੇ ਪਾਣੀ ਫਿਰ ਗਿਆ ਹੈ।