ਅੰਮ੍ਰਿਤਸਰ 'ਚ ਨਾਬਾਲਗ ਲੜਕੇ ਦੇ ਕਤਲ ਨਾਲ ਬਣਿਆ ਦਹਿਸ਼ਤ ਦਾ ਮਾਹੌਲ

in #punjab2 years ago

IMG-20220719-WA0053.jpg

ਜਨਮਦਿਨ ਦੀ ਪਾਰਟੀ ਤੋਂ ਵਾਪਸੀ ਵੇਲੇ ਸਰਪੰਚ ਦੇ ਸਾਥੀਆਂ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਅੰਮ੍ਰਿਤਸਰ ਦੇ ਕਸਬਾ ਮਜੀਠਾ ਤੋ ਥੋੜੀ ਦੂਰ ਪੈਂਦੇ ਪਿੰਡ ਗਾਲੋਵਾਲੀ ਕੁੱਲੀਆਂ ਵਿਖੇ ਇੱਕ ਨੌਜਵਾਨ ਦਾ ਦਾਤਰ ਮਾਰ ਕੇ ਕਤਲ ਕਰ ਦੇਣ ਦਾ ਦੀ ਖਬਰ ਸਾਹਮਣੇ ਆਈ ਹੈ ਮ੍ਰਿਤਕ ਦੀ ਪਛਾਣ ਪਵਨਜੀਤ ਸਿੰਘ ਦੇ ਰੂਪ ਚ ਹੋਈ ਹੈ। ਇਸ ਹਮਲੇ ’ਚ ਮ੍ਰਿਤਕ ਦੇ ਪਿਤਾ ਦੀ ਹਾਲਤ ਗੰਭੀਰ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਮ੍ਰਿਤਕ ਦੇ ਪਰਿਵਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਤਿੰਨ ਭਰਾ ਹਨ। ਮ੍ਰਿਤਕ ਨੌਜਵਾਨ ਦਾ ਵੱਡਾ ਭਰਾ ਅਮ੍ਰਿਤਪਾਲ ਸਿੰਘ ਪਿੰਡ ਵਿੱਚ ਹੀ ਕਿਸੇ ਦੇ ਜਨਮ ਦਿਨ ਦੀ ਪਾਰਟੀ ‘ਚ ਗਿਆ ਹੋਇਆ ਸੀ। ਬੀਤੀ ਦੇਰ ਰਾਤ ਹਨੇਰਾ ਹੋਣ ’ਤੇ ਮ੍ਰਿਤਕ ਨੌਜਵਾਨ ਤੇ ਉਸ ਦਾ ਪਿਤਾ ਆਪਣੇ ਵੱਡੇ ਭਰਾ ਨੂੰ ਦੇਖਣ ਚਲੇ ਗਏ ਉਥੇ ਅਜੇ ਪੁੱਤਰ ਪ੍ਰਕਾਸ਼, ਸੂਰਜ ਪੁੱਤਰ ਰਾਮਪਾਲ, ਸੰਜੇ ਪੁੱਤਰ ਵਿਜੇਪਾਲ ਅਤੇ ਦੀਪਕ ਮੌਜੂਦਾ ਸਰਪੰਚ ਉਸਦੇ ਵੱਡੇ ਭਰਾ ਅਮ੍ਰਿਤਪਾਲ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਇਨ੍ਹਾਂ ਨੂੰ ਬਹਿਸਬਾਜ਼ੀ ਕਰਨ ਤੋਂ ਰੋਕਣ ਲਈ ਗਏ ਤਾਂ ਦੀਪਕ ਸਰਪੰਚ, ਅਜੇ, ਸੂਰਜ, ਸੰਜੇ ਨੇ ਪਵਨਜੀਤ ਸਿੰਘ ਅਤੇ ਉਸਦੇ ਪਿਤਾ ’ਤੇ ਤੇਜ਼ਧਾਰ ਦਾਤਰ ਨਾਲ ਵਾਰ ਕਰ ਦਿੱਤਾ। ਗੰਭੀਰ ਤੌਰ ’ਤੇ ਜ਼ਖ਼ਮੀ ਹੋਣ ’ਤੇ ਉਹ ਉਨ੍ਹਾਂ ਨੂੰ ਮਜੀਠਾ ਦੇ ਨਿੱਜੀ ਹਸਪਤਾਲ ਵਿੱਖੇ ਲੈ ਕੇ ਗਏ, ਜਿਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਪਵਨਜੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ

ਇਸ ਸੰਬੰਧੀ ਥਾਣਾ ਮਜੀਠਾ ਦੇ ਪੁਲਸ ਦਾ ਕਹਿਣਾ ਹੈ ਕਿ ਬੀਤੀ ਰਾਤ ਇਨ੍ਹਾਂ ਦੋਵਾਂ ਧਿਰਾਂ ਦਾ ਆਪਸ ਵਿੱਚ ਝਗੜਾ ਹੋਇਆ ਹੈ ਜਿਸ ਵਿਚ ਇਕ ਨੌਜਵਾਨ ਪਵਨਜੀਤ ਸਿੰਘ ਦੀ ਮੌਤ ਹੋ ਗਈ ਜਦਕਿ ਉਸ ਦੇ ਭਰਾ ਅਤੇ ਉਸ ਦੇ ਪਿਤਾ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਇਸ ਮਾਮਲੇ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡ ਦੇ ਸਰਪੰਚ ਸਮੇਤ ਚਾਰ ਲੋਕਾਂ ਤੇ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ