ਸਿਮਰਜੀਤ ਸਿੰਘ ਬੈਂਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
ਲੁਧਿਆਣਾ, 16 ਜੁਲਾਈ (ਪੁਨੀਤ ਬਾਵਾ)-ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਬੈਂਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ ਜਦਕਿ ਉਸਦੇ ਬਾਕੀ ਸਾਥੀਆਂ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਹੈ।