ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੰਤਰੀ ਅਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਇਥੇ ਹੀ ਉਹਨਾਂ ਨੇ ਆਖਰੀ ਸਾਹ ਲਏ।
Good