ਦਿੱਲੀ ਦੇ ਅਲੀਪੁਰ 'ਚ ਕੰਧ ਡਿੱਗਣ ਕਾਰਨ ਵਾਪਰਿਆ ਹਾਦਸਾ, 5 ਲੋਕਾਂ ਦੀ ਦਰਦਨਾਕ ਮੌਤ

in #agnipath2 years ago

ਨਵੀਂ ਦਿੱਲੀ, 15 ਜੁਲਾਈ-ਦਿੱਲੀ ਦੇ ਅਲੀਪੁਰ ਇਲਾਕੇ 'ਚ ਇਕ ਗੋਦਾਮ ਦੀ ਕੰਧ ਡਿੱਗਣ ਦੇ ਹਾਦਸੇ 'ਚ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਦਿੱਲੀ ਪੁਲਿਸ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਿਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਮੌਜੂਦ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਕੰਧ ਡਿੱਗਣ ਤੋਂ ਬਾਅਦ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ 9 ਲੋਕ ਜ਼ਖ਼ਮੀ ਹਨ, ਜਿਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
3864213__su.jpeg