ਜਲੰਧਰ ਦੇ ਨਿੱਜੀ ਹਸਪਤਾਲ 'ਚ ਨਰਸ ਦਾ ਕਤਲ,
ਜਲੰਧਰ 'ਚ ਵੱਡੀ ਵਾਰਦਾਤ ਵਾਪਰਨ ਦੀ ਖਬਰ ਸਾਹਮਣੇ ਆਈ ਹੈ । ਇੱਥੇ ਸੰਘਾ ਚੌਕ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਦੀ ਇੱਕ ਨਰਸ ਦਾ ਕਤਲ ਕਰ ਦਿੱਤਾ ਗਿਆ ਹੈ ਜਦਕਿ ਇੱਕ ਹੋਰ ਨਰਸ 'ਤੇ ਹਮਲਾ ਕੀਤਾ ਗਿਆ ਜਿਸ ਦੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨਰਸਾਂ 'ਤੇ ਹਸਪਤਾਲ ਦੇ ਹੋਸਟਲ ਦੀ ਛੱਤ 'ਤੇ ਹਮਲਾ ਕੀਤਾ ਗਿਆ। ਗੰਭੀਰ ਰੂਪ ਵਿੱਚ ਜ਼ਖਮੀ ਹੋਈ ਇੱਕ ਨਰਸ ਨੂੰ ਘਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਕੁਝ ਅਣਪਛਾਤੇ ਵਿਅਕਤੀਆਂ ਨੇ ਦੋ ਨਰਸਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਬਿਆਸ ਦੀ ਰਹਿਣ ਵਾਲੀ ਬਲਜਿੰਦਰ ਕੌਰ ਦੀ ਮੌਤ ਹੋ ਗਈ ਅਤੇ ਫਗਵਾੜਾ ਦੀ ਰਹਿਣ ਵਾਲੀ ਜੋਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ।