ਸੁਪਰੀਮ ਕੋਰਟ ਨੂੰ ਫਾਸਟ ਟਰੈਕ ਅਦਾਲਤ ਕਾਇਮ ਕਰਨ ਦੀ ਅਪੀਲ

in #delhi2 years ago

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅੰਕਿਤਾ ਭੰਡਾਰੀ ਕਤਲ ਕੇਸ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿਵਾਉਣ ਲਈ ਸੁਪਰੀਮ ਕੋਰਟ ਨੂੰ ‘ਫਾਸਟ ਟਰੈਕ ਅਦਾਲਤ’ ਕਾਇਮ ਕਰਨ ਦੀ ਅਪੀਲ ਕੀਤੀ ਹੈ।

ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਟਵੀਟ ’ਚ ਧਾਮੀ ਦੇ ਹਵਾਲੇ ਨਾਲ ਕਿਹਾ ਗਿਆ ਹੈ, ‘ਸਾਡੀ ਸਰਕਾਰ ਨੇ ਕਸੂਰਵਾਰਾਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿਵਾਉਣ ਲਈ ਸੁਪਰੀਮ ਕੋਰਟ ਨੂੰ ਫਾਸਟ ਟਰੈਕ ਅਦਾਲਤ ਬਣਾਉਣ ਦੀ ਅਪੀਲ ਕੀਤੀ ਹੈ।’ ਘਟਨਾ ਨੂੰ ਲੈ ਕੇ ਲੋਕਾਂ ’ਚ ਵੱਧ ਰਹੇ ਰੋਸ ਦਰਮਿਆਨ ਮੁੱਖ ਮੰਤਰੀ ਨੇ ਕਿਹਾ ਕਿ ਧੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਸਰਕਾਰ ਦੀ ਹੈ ਅਤੇ ਇਸ ਲਈ ਸਰਕਾਰ ਨੇ ਇਸ ਘਟਨਾ ਦੇ ਸਬੰਧ ’ਚ ਸਖ਼ਤ ਕਾਰਵਾਈ ਕੀਤੀ ਹੈ।