ਸਿੱਧੂ ਮੂਸੇਵਾਲਾ ਦਾ ਗਾਇਕਾ ਅਫ਼ਸਾਨਾ ਖ਼ਾਨ ਨਾਲ ਗਾਇਆ ਗੀਤ ‘ਜਾਂਦੀ ਵਾਰ’ 2 ਸਤੰਬਰ ਨੂੰ ਹੋਵੇਗਾ ਰਿਲੀਜ਼

in #punjab2 years ago

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗਾਇਕਾ ਅਫ਼ਸਾਨਾ ਖ਼ਾਨ ਨਾਲ ਪਹਿਲਾਂ ਰਿਕਾਰਡ ਕੀਤਾ ਗਿਆ ਗੀਤ ‘ਜਾਂਦੀ ਵਾਰ’ 2 ਸਤੰਬਰ ਨੂੰ ਰਿਲੀਜ਼ ਹੋਵੇਗਾ। ਗੀਤ ਦੇ ਸੰਗੀਤਕਾਰ ਸਲੀਮ ਮਰਚੈਂਟ ਵਲੋਂ ਆਪਣੇ ਇੰਸਟਾਗ੍ਰਾਮ 'ਤੇ ਵੀਡੀਓ ਪੋਸਟ ਕੀਤੀ ਗਈ ਹੈ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਅਕਸਰ ਪੁੱਛਿਆ ਜਾਂਦਾ ਹੈ ਕਿ ਉਨ੍ਹਾਂ ਦਾ ਸਿੱਧੂ ਮੂਸੇਵਾਲਾ ਨਾਲ ਤਿਆਰ ਕੀਤਾ ਗੀਤ ਕਦੋਂ ਰਿਲੀਜ਼ ਹੋਵੇਗਾ? ਹੁਣ ਉਹ ਸਮਾਂ ਨੇੜੇ ਆ ਗਿਆ ਹੈ। ਇਸ ਗੀਤ ਦੀ ਰਿਕਾਰਡਿੰਗ ਪਿਛਲੇ ਸਾਲ ਜੁਲਾਈ ਵਿੱਚ ਚੰਡੀਗੜ੍ਹ ਵਿੱਚ ਕੀਤੀ ਸੀ।ਇਹ ਅਫ਼ਸਾਨਾ ਅਤੇ ਸਿੱਧੂ ਦੁਆਰਾ ਗਾਇਆ ਗਿਆ ਦਿਲ ਨੂੰ ਛੂਹ ਲੈਣ ਵਾਲਾ ਗੀਤ ਹੈ। ਸਿੱਧੂ ਮੂਸੇਵਾਲਾ ਭਾਵੇਂ ਅੱਜ ਸਾਡੇ ਵਿੱਚ ਨਹੀਂ ਹਨ ਪਰ 'ਜਾਂਦੀ ਵਾਰ' ਗੀਤ ਦਾ ਸਿਰਲੇਖ ਗਾਇਕ ਨੂੰ ਸ਼ਰਧਾਂਜਲੀ ਹੈ। ਗੀਤ ਤੋਂ ਹੋਣ ਵਾਲੀ ਕਮਾਈ ਦਾ ਇੱਕ ਹਿੱਸਾ ਉਸ ਦੇ ਪਰਿਵਾਰ ਨੂੰ ਜਾਵੇਗਾ।