ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਹਸਪਤਾਲ ਮਿਲਣ ਪਹੁੰਚੀ ਐੱਮ. ਪੀ. ਪਰਨੀਤ ਕੌਰ
ਇਥੋਂ ਦੇ ਨਿੱਜੀ ਹਸਪਤਾਲ ਪਟਿਆਲਾ ਹਾਰਟ ’ਚ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਦਾਖ਼ਲ ਕਰਵਾਇਆ ਗਿਆ ਹੈ। ਬਲਕੌਰ ਸਿੰਘ ਦੀ ਤੜਕੇ ਹੀ ਸਿਹਤ ਵਿਗੜ ਗਈ ਸੀ, ਜਿਸ ਦੇ ਜਲਦਿਆਂ ਉਨ੍ਹਾਂ ਨੂੰ ਪਟਿਆਲਾ ਲਿਆਂਦਾ ਗਿਆ।
ਇਸ ਗੱਲ ਦੀ ਜਾਣਕਾਰੀ ਮਿਲਣ ਮਗਰੋਂ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਨਾਲ ਹਸਪਤਾਲ ’ਚ ਮੁਲਾਕਾਤ ਕੀਤੀ। ਹਸਪਤਾਲ ’ਚ ਮਿਲਣ ਮਗਰੋਂ ਬਾਹਰ ਆ ਕੇ ਪਰਨੀਤ ਕੌਰ ਨੇ ਦੱਸਿਆ ਕਿ ਬਲਕੌਰ ਸਿੰਘ ਦੀ ਸਿਹਤ ਠੀਕ ਨਹੀਂ ਲੱਗ ਰਹੀ ਤੇ ਬਹੁਤ ਕਮਜ਼ੋਰੀ ਆਈ ਹੋਈ ਹੈ। ਉਨ੍ਹਾਂ ਦਾ ਮਨ ਦੁੱਖ ਨਾਲ ਭਰਿਆ ਹੋਇਆ ਹੈ।