ਭ੍ਰਿਸ਼ਟ ਨੇਤਾਵਾਂ ਦੀ ਲਿਸਟ ਤਿਆਰ, ਛੇਤੀ ਹੋਵੇਗੀ ਕਾਰਵਾਈ: CM ਮਾਨ

in #punjab2 years ago

ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਸੀਐਮ ਭਗਵੰਤ ਮਾਨ ਵੀਰਵਾਰ ਨੂੰ ਬਰਨਾਲਾ ਦੇ ਭਦੌੜ ਪੁੱਜੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਭ੍ਰਿਸ਼ਟ ਨੇਤਾਵਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜਿਨ੍ਹਾਂ ਨੇ ਆਪਣਾ ਖਜ਼ਾਨਾ ਭਰਨ ਲਈ ਸੂਬੇ ਨੂੰ ਲੁੱਟਿਆ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਸਰਕਾਰ ਨੇ ਅਜਿਹੇ ਭ੍ਰਿਸ਼ਟ ਆਗੂਆਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਨੇ ਸਿਰਫ਼ ਆਪਣਾ ਖ਼ਜ਼ਾਨਾ ਭਰਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਹੈ ਅਤੇ ਕੁਝ ਲੋਕ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਅਜਿਹੇ ਲੋਕਾਂ ਵਿਰੁੱਧ ਅਜਿਹੇ ਸਖ਼ਤ ਕਦਮ ਉਠਾਵਾਂਗੇ ਕਿ ਉਨ੍ਹਾਂ ਨੂੰ ਜ਼ਮਾਨਤ ਨਾ ਮਿਲ ਸਕੇ। ਅਜਿਹੇ ਭ੍ਰਿਸ਼ਟ ਲੋਕਾਂ ਨੇ ਤੁਹਾਡੇ ਟੈਕਸ ਦਾ ਪੈਸਾ ਖਾਧਾ ਹੈ। ਅਸੀਂ ਉਨ੍ਹਾਂ ਨੂੰ ਵਾਪਸ ਲੈ ਲਵਾਂਗੇ ਅਤੇ ਇਹ ਤੁਹਾਡੇ 'ਤੇ ਖਰਚ ਕੀਤਾ ਜਾਵੇਗਾ। ਮੈਨੂੰ ਬੱਸ ਕੁਝ ਸਮਾਂ ਚਾਹੀਦਾ ਹੈ।360xNxbhagwant-mannpunjab2-1655363437.jpg.pagespeed.ic.cZuxF_JVyU.jpg