ਪੰਜਾਬ 'ਚ ਟੋਲ ਪਲਾਜ਼ੇ ਅਜੇ ਨਹੀਂ ਹੋਣਗੇ ਬੰਦ, ਜਾਣੋ ਕੀ ਹੈ ਕਾਰਨ

in #delhi2 years ago

ਪੰਜਾਬ ਦੇ 11 ਰਾਸ਼ਟਰੀ ਮਾਰਗਾਂ ਦੇ ਬੀ. ਓ. ਟੀ. ਯੋਜਨਾ ਵਾਲੇ ਟੋਲ ਪਲਾਜ਼ਾ ਬੰਦ ਕਰਨ ਸਬੰਧੀ ਪੰਜਾਬ ਸਰਕਾਰ ਦੁਚਿੱਤੀ ’ਚ ਹੈ। ਸਰਕਾਰ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦਾ ਫ਼ੈਸਲਾ ਕਰ ਲਿਆ ਹੈ ਪਰ ਨਿਯਮਾਂ ਮੁਤਾਬਕ ਟੋਲ ਪਲਾਜ਼ਿਆਂ ਨੂੰ ਕਰੋੜਾਂ ਰੁਪਏ ਦੇ ਮੁਆਵਜ਼ੇ ਦੀ ਰਕਮ ਦੇਣ ਅਤੇ ਉਨ੍ਹਾਂ ਸੜਕਾਂ ਦੀ ਦੇਖ-ਰੇਖ ਸਬੰਧੀ ਸੂਬਾ ਸਰਕਾਰ ਸੰਕਟ ’ਚ ਹੈ। ਪੰਜਾਬ ਵੱਲੋਂ ਨਿਯੁਕਤ ਇੰਜੀਨੀਅਰਿੰਗ ਸਲਾਹਕਾਰ ਸੰਸਥਾਵਾਂ ਨੇ ਵੀ ਸਰਕਾਰ ਨੂੰ ਇਹ ਟੋਲ ਪਲਾਜ਼ਾ 472 ਦਿਨ ਤੋਂ 496 ਦਿਨ ਤੱਕ ਚਲਾਉਣ ਦਾ ਸੁਝਾਅ ਦਿੱਤਾ ਹੈ ਤਾਂ ਜੋ ਕੋਰੋਨਾ ਕਾਲ ਤੇ ਕਿਸਾਨ ਅੰਦੋਲਨ ਦੌਰਾਨ ਬੰਦ ਰਹੇ ਟੋਲ ਪਲਾਜ਼ਿਆਂ ਦੀ ਭਰਪਾਈ ਕੀਤੀ ਜਾ ਸਕੇ। ਲਗਭਗ ਡੇਢ ਮਹੀਨਾ ਪਹਿਲਾਂ ਸਰਕਾਰ ਦਾ ਫ਼ੈਸਲਾ ਸੀ ਕਿ ਇਕ-ਇਕ ਕਰ ਕੇ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਬੰਦ ਕਰ ਦਿੱਤੇ ਜਾਣਗੇ।