ਕੇਜਰੀਵਾਲ ਦਾ ਦਾਅਵਾ; ਹੁਣ ਰਾਘਵ ਚੱਢਾ ਨੂੰ ਕੀਤਾ ਜਾ ਸਕਦੈ ਗ੍ਰਿਫ਼ਤਾਰ

in #delhi2 years ago

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜਸਭਾ ਮੈਂਬਰ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਕੇਜਰੀਵਾਲ ਨੇ ਟਵੀਟ ਕਰ ਕੇ ਰਾਘਵ ਚੱਢਾ ਨੂੰ ਗ੍ਰਿਫਤਾਰ ਕਰਨ ਦਾ ਜ਼ਿਕਰ ਕੀਤਾ ਹੈ, ਟਵੀਟ ਵਿੱਚ ਕੇਜਰੀਵਾਲ ਨੇ ਲਿਖਿਆ ਹੈ ਕਿ ‘ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਜਾਣਾ ਸ਼ੁਰੂ ਕੀਤਾ ਹੈ, ਹੁਣ ਅਸੀਂ ਸੁਣ ਰਹੇ ਹਾਂ ਕਿ ਇਹ ਲੋਕ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕਰਨਗੇ। ਕਿਸ ਮਾਮਲੇ 'ਚ ਉਹ ਕਰਨਗੇ ਅਤੇ ਕੀ ਇਲਜ਼ਾਮ ਲਗਾਉਣਗੇ, ਇਹ ਹੁਣ ਇਹ ਲੋਕ ਯੋਜਨਾ ਬਣਾ ਰਹੇ ਹਨ’।

ਦਸ ਦਈਏ ਕਿ ਇਸ ਤੋਂ ਪਹਿਲਾਂ ਅਸਾਮ ਦੇ ਮੁੱਖ ਮੰਤਰੀ ਡਾਕਟਰ ਹਿਮੰਤ ਬਿਸਵਾ ਸਰਮਾ ਦੀ ਪਤਨੀ ਰਿੰਕੀ ਭੂਯਾਨ ਸਰਮਾ ਨੇ ਗੁਹਾਟੀ ਦੇ ਸਿਵਲ ਜੱਜ ਕੋਰਟ, ਕਾਮਰੂਪ (ਮੈਟਰੋ) ਵਿੱਚ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ 100 ਕਰੋੜ ਰੁਪਏ ਦਾ ਸਿਵਲ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ।