15 ਦਸੰਬਰ ਤੋਂ ਪੰਜਾਬ ਦੇ ਟੋਲ ਪਲਾਜ਼ੇ ਹੋਣਗੇ ਬੰਦ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਲਾਨ

in #delhi2 years ago

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਕਾਰ ਖਿਲਾਫ ਸੰਘਰਸ਼ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਗੇਟ ਬੰਦ ਕਰਨ ਅਤੇ ਮੰਤਰੀਆਂ, ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾਂ ਸੂਬੇ ਦੇ ਟੋਲ ਪਲਾਜ਼ੇ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਇਹ ਜਾਣਕਾਰੀ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਫ਼ਾਜ਼ਿਲਕਾ 'ਚ ਪ੍ਰੈਸ ਕਾਨਫਰੈਂਸ ਕਰ ਕੇ ਦਿਤੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਮੇਟੀ ਦੇ ਵਫ਼ਦ 5 ਦਸੰਬਰ ਨੂੰ ਸੰਸਦ ਮੈਂਬਰਾਂ ਨੂੰ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਦੇਣਗੇ।1661146135_Kisan-Mahapanchayat-1-1-16611461364x3.jpg7 ਦਸੰਬਰ ਨੂੰ ਸੂਬੇ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਗੇਟ ਬੰਦ ਕਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ। 12 ਦਸੰਬਰ ਨੂੰ ਸੂਬੇ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਦੇ ਅਗੇ ਰੋਸ ਧਰਨੇ ਦਿਤੇ ਜਾਣਗੇ। 15 ਦਸੰਬਰ ਨੂੰ ਸੂਬੇ ਦੇ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ ਜੋ ਕਿ ਇਕ ਮਹੀਨੇ ਤੱਕ ਬੰਦ ਰੱਖੇ ਜਾਣਗੇ।