ਸੇਵਾ ਕੇਂਦਰਾਂ ਵਿਖੇ ਸੇਵਾਵਾਂ ਲੈਣ ਲਈ ਹੁਣ ਨਾਗਰਿਕਾਂ ਨੂੰ ਫਾਰਮ ਭਰਨ ਦੀ ਲੋੜ ਨਹੀਂ : ਮੀਤ ਹੇਅਰ

in #delhi2 years ago

ਪੰਜਾਬ ਸਰਕਾਰ ਨੇ ਅੱਜ ਸੇਵਾ ਕੇਂਦਰਾਂ ਵਿੱਚ ਲੋਕਾਂ ਦੀ ਸਹੂਲਤ ਲਈ ਨਵਾਂ ਉਪਰਾਲਾ ਲਿਆਂਦਾ ਹੈ। ਪ੍ਰਸ਼ਾਸਨਿਕ ਸੁਧਾਰ ਗੁਰਮੀਤ ਸਿੰਘ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਸੇਵਾਵਾਂ ਲੈਣ ਲਈ ਹੁਣ ਨਾਗਰਿਕਾਂ ਨੂੰ ਫਾਰਮ ਭਰਨ ਦੀ ਲੋੜ ਨਹੀਂ ਹੈ। ਸੂਬਾ ਸਰਕਾਰ ਨੇ ਸੇਵਾ ਕੇਂਦਰਾਂ ਵਿੱਚ ਫਿਜ਼ੀਕਲ ਤੌਰ 'ਤੇ ਅਰਜ਼ੀ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੇ ਅਮਲ ਨੂੰ ਬੰਦ ਕੀਤਾ ਹੈ।

ਅੱਜ ਪ੍ਰਸ਼ਾਸਨਿਕ ਸੁਧਾਰ ਮੰਤਰੀ ਵੱਲੋਂ ਐਸ.ਏ.ਐਸ.ਨਗਰ ਦੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਨਾਗਰਿਕਾਂ ਨੂੰ ਮੁਸ਼ਕਿਲ ਰਹਿਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਹੋਰ ਸੁਧਾਰ ਲਿਆਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਫੈਸਲੇ ਬਾਰੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਅੱਜ ਸੇਵਾ ਕੇਂਦਰਾਂ ਵਿੱਚ ਫਿਜ਼ੀਕਲ ਤੌਰ 'ਤੇ ਅਰਜ਼ੀ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੇ ਅਮਲ ਨੂੰ ਬੰਦ ਕਰਨ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸੇਵਾ ਕੇਂਦਰਾਂ ਵਿੱਚ ਆਪਣੇ ਕੰਮਾਂ ਲਈ ਆਏ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਵੀ ਸੁਣਿਆ।