ਕਾਂਗਰਸ ਹੀ ਦੱਸ ਦੇਵੇ ਕੀ ਉਨ੍ਹਾਂ ਦਾ ਮੁੱਖ ਮੰਤਰੀ ਉਮੀਦਵਾਰ ਚੰਨੀ ਹੈ ਕਿੱਥੇ ਏ: ਮਾਨ

in #delhi2 years ago

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਲਈ ਮਤਾ ਪੇਸ਼ ਕਰਨ ਮੌਕੇ ਹਾਕਮ ਧਿਰ ਅਤੇ ਕਾਂਗਰਸ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਰੋਸਗੀ ਮਤੇ ਨੂੰ ਗੈਰਕਾਨੂੰਨੀ ਤੇ ਗੈਰਸੰਵਿਧਾਨਕ ਕਰਾਰ ਦਿੱਤਾ।

ਰੌਲੇ-ਰੱਪੇ ਕਰਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਦਨ ਦੀ ਕਾਰਵਾਈ ਤਿੰਨ ਵਾਰੀ ਮੁਲਤਵੀ ਕਰਨੀ ਪਈ ਤੇ ਆਖਿਰ ਨੂੰ ਕਾਂਗਰਸ ਦੇ ਸਾਰੇ ਮੈਂਬਰਾਂ ਨੂੰ ਸਦਨ ਵਿੱਚੋਂ ਕੱਢਣ ਦੇ ਹੁਕਮ ਦਿੱਤੇ। ਇਸ ਦੌਰਾਨ ਇਕ ਦਿਨ ਲਈ ਸੱਦੇ ਇਜਲਾਸ ਦੀ ਮਿਆਦ 3 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ ਤੇ ਉਸੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਭਰੋਸਗੀ ਮਤੇ ’ਤੇ ਬਹਿਸ ਦਾ ਜਵਾਬ ਦੇਣਗੇ।