ਘਰਵਾਲੀ ਨੂੰ ਮਾਰਨ ਲਈ ਦਰਵਾਜੇ 'ਤੇ ਲਾਈ ਸੀ ਬਿਜਲੀ ਦੀ ਤਾਰ, ਸੱਸ ਆਈ ਲਪੇਟ ਵਿੱਚ

in #delhi2 years ago

ਬੈਤੁਲ- ਮੱਧ ਪ੍ਰਦੇਸ਼ ਦੇ ਬੈਤੁਲ ਜ਼ਿਲ੍ਹੇ ਵਿੱਚ ਇੱਕ ਅਜੀਬ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਨੂੰ ਮਾਰਨ ਲਈ ਲੋਹੇ ਦੇ ਦਰਵਾਜ਼ੇ 'ਤੇ ਬਿਜਲੀ ਦੀ ਤਾਰ ਲਗਾ ਦਿੱਤੀ। ਪਰ ਉਸਦੀ 55 ਸਾਲਾ ਸੱਸ ਦਰਵਾਜ਼ੇ ਦੇ ਸੰਪਰਕ ਵਿੱਚ ਆਈ ਅਤੇ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ ਘਟਨਾ ਸੋਮਵਾਰ ਨੂੰ ਕੋਤਵਾਲੀ ਥਾਣਾ ਖੇਤਰ ਦੇ ਸੈਖੇੜਾ ਪਿੰਡ ਦੀ ਹੈ।

ਸਮਾਚਾਰ ਏਜੰਸੀ ਪੀਟੀਆਈ ਦੀ ਇਕ ਖਬਰ ਮੁਤਾਬਕ ਕੋਤਵਾਲੀ ਥਾਣਾ ਇੰਚਾਰਜ ਅਪਲਾ ਸਿੰਘ ਨੇ ਦੱਸਿਆ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਸ਼ਰਾਬ ਪੀਣ ਦਾ ਆਦੀ ਹੈ। ਇਸ ਗੱਲ ਨੂੰ ਲੈ ਕੇ ਉਹ ਅਕਸਰ ਆਪਣੀ ਪਤਨੀ ਨਾਲ ਝਗੜਾ ਕਰਦਾ ਰਹਿੰਦਾ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਰਾਤ ਨੂੰ ਇਸ ਗੱਲ ਨੂੰ ਲੈ ਕੇ ਪਤੀ-ਪਤਨੀ 'ਚ ਫਿਰ ਝਗੜਾ ਹੋ ਗਿਆ। ਜਿਸ ਤੋਂ ਬਾਅਦ ਵਿਅਕਤੀ ਦੀ ਪਤਨੀ ਆਪਣੀ ਮਾਂ ਦੇ ਘਰ ਚਲੀ ਗਈ।