ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਵਿੱਤੀ ਮਦਦ ਦੇਣ ਦਾ ਐਲਾਨ

in #delhi2 years ago

ਮੋਹਾਲੀ ਪ੍ਰੈਸ ਕਲੱਬ ਨੂੰ ਜਲਦ ਹੀ ਗਮਾਡਾ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜ਼ਮੀਨ ਅਲਾਟ ਕੀਤੀ ਜਾਵੇਗੀ। ਇਹ ਐਲਾਨ ਅੱਜ ਇਥੇ ‘ਮੋਹਾਲੀ ਪ੍ਰੈੱਸ ਕਲੱਬ’ ਵਲੋਂ ਪ੍ਰਾਚੀਨ ਕਲਾ ਕੇਂਦਰ, ਸੈਕਟਰ 71 ਵਿਚ ਕਰਵਾਏ ਗਏ ਨਵੀਂ ਚੁਣੀ ਟੀਮ ਦੇ ਤਾਜਪੋਸ਼ੀ ਸਮਾਗਮ ਬੋਲਦਿਆਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਕੀਤਾ। ਉਹਨਾਂ ਮੌਕੇ ਉਹਨਾਂ ਮੋਹਾਲੀ ਪ੍ਰੈਸ ਕਲੱਬ ਨੂੰ 5 ਲੱਖ ਰੁਪਏ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।

ਉਹਨਾਂ ਕਿਹਾ ਕਿ ਮੋਹਾਲੀ ਵਰਗੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਸ਼ਹਿਰ ਵਿਚ ਪਿਛਲੀਆਂ ਸਰਕਾਰਾਂ ਵਲੋਂ ਚਿਰਾਂ ਤੋਂ ਲਟਕਦੀ ਪ੍ਰੈਸ ਕਲੱਬ ਲਈ ਥਾਂ ਦੇਣ ਦੀ ਮੰਗ ਨੂੰ ਹਮੇਸ਼ਾਂ ਅਣਗੌਲਿਆਂ ਕਰਨ ਦੀ ਗੱਲ ਕਰਦਿਆਂ ਸ. ਚੀਮਾ ਨੇ ਕਿਹਾ ਕਿ ਨਿਯਮਾਂ ਤਹਿਤ ਉਹ ਜਲਦ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਵਾਉਣਗੇ।