ਵਿਸ਼ਵ ਬੈਂਕ ਨੇ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ

in #punjab2 years ago

ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿਚ ਸੁਧਾਰ ਕਰਨ ਵਿੱਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦੇ ਦਿੱਤੀ ਹੈ।

ਵਿਸ਼ਵ ਬੈਂਕ ਦੀ ਡਾਇਰੈਕਟਰ ਅਗਸਟੇ ਤਾਨੋ ਨੇ ਕਿਹਾ ਕਿ ਵਿਸ਼ਵ ਬੈਂਕ ਵੱਲੋਂ ਸਮੇਂ-ਸਮੇਂ ’ਤੇ ਅਜਿਹੀ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਂਦੀ ਹੈ।ਵਿਸ਼ਵ ਬੈਂਕ ਅਨੁਸਾਰ ਇਹ ਕਰਜ਼ 15 ਸਾਲਾਂ ਲਈ ਦਿੱਤਾ ਗਿਆ ਹੈ ਜਿਸ ਵਿਚ 6 ਮਹੀਨਿਆਂ ਦੀ ਛੋਟ ਵੀ ਦਿੱਤੀ ਗਈ ਹੈ।