ਬਿਕਰਮ ਸਿੰਘ ਮਜੀਠੀਆ ਨੇ 'ਆਪ' ਦੇ ਮੰਤਰੀ ਸਰਾਰੀ ਦੀ ਫਿਰੌਤੀ ਵਾਲੀ ਟੇਪ ਤੇ CBI ਜਾਂਚ ਦੀ ਕੀਤੀ ਮੰਗ

in #punjab2 years ago

ਮੀਡੀਆ ਦੇ ਇਕ ਹੋਰ ਸਵਾਲ ਦੇ ਜਵਾਬ ਵਿਚ ਮਜੀਠੀਆ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਇਹ ਸਰਕਾਰ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਨਾਕਾਮ ਹੋ ਗਈ ਹੈ ਤੇ ਇਸੇ ਕਾਰਨ NIA ਨੇ ਸੂਬੇ ਵਿਚ ਛਾਪੇਮਾਰੀ ਕਰ ਕੇ ਜਿਹਨਾਂ ਦੇ ਗੈਂਗਸਟਰਾਂ ਨਾਲ ਸੰਬੰਧ ਹਨ, ਉਹਨਾਂ ਨੂੰ ਨਿਸ਼ਾਨੇ ’ਤੇ ਲਿਆ ਹੈ।ਬਿਕਰਮ ਸਿੰਘ ਮਜੀਠੀਆ ਨੇ ਆਪ ਦੇ ਮੰਤਰੀ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ CBI ਜਾਂਚ ਦੀ ਕੀਤੀ ਮੰਗੀBikram_Singh_Majithia_Press_Conference.jpg
ਚੰਡੀਗੜ੍ਹ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਫਿਰੌਤੀ ਵਾਲੀ ਟੇਪ ਦੀ CBI ਜਾਂਚ ਦੀ ਮੰਗ ਕੀਤੀ ਹੈ। ਸਰਾਰੀ ਦੀ ਆਪਣੇ ਓ ਐਸ ਡੀ ਨਾਲ ਹੋਈ ਗੱਲਬਾਤ ਦੀ ਆਡੀਓ ਟੇਪ ਬਾਰੇ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੰਤਰੀ ਕੁਝ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਕੋਲੋਂ ਫਿਰੌਤੀ ਦੀ ਰਕਮ ਹਾਸਲ ਕਰਨ ਦੀ ਯੋਜਨਾ ’ਤੇ ਚਰਚਾ ਕਰਦੇ ਫੜੇ ਗਏ ਹਨ।
ਉਹਨਾਂ ਕਿਹਾ ਕਿ ਓ ਐਸ ਡੀ ਨੇ ਆਪ ਇਹ ਗੱਲ ਆਖੀ ਹੈ ਕਿ ਇਹ ਆਡੀਓ ਟੇਪ ਅਸਲੀ ਹੈ ਅਤੇ ਇਹ ਹੁਣ ਸਰਕਾਰ ਦੇ ਹੱਥ ਹੈ ਕਿ ਉਹ ਸਰਾਰੀ ਦੇ ਖਿਲਾਫ ਦੋਸ਼ਾਂ ਵਾਲੀ ਇਹ ਟੇਪ ਸੀ ਬੀ ਆਈ ਨੂੰ ਸੌਂਪ ਕੇ ਇਸਦੀ ਡੂੰਘਾਈ ਨਾਲ ਜਾਂਚ ਕਰਵਾਉਂਦੀ ਹੈ ਜਾਂ ਨਹੀਂ।