PAK ਦੀ ਜੇਲ੍ਹ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਹੋਈ ਮੌਤ
ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਐਤਵਾਰ ਨੂੰ ਸੁਖਪ੍ਰੀਤ ਕੌਰ ਆਪਣੀ ਧੀ ਸਵਪਨਦੀਪ ਨੂੰ ਮਿਲਣ ਲਈ ਮੋਟਰਸਾਈਕਲ 'ਤੇ ਆਪਣੇ ਗੁਆਂਢੀ ਨਾਲ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਸੀ। ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਅੱਜ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਜਦੋਂ ਸੁਖਪ੍ਰੀਤ ਕੌਰ ਅੰਮ੍ਰਿਤਸਰ ਦੇ ਖਜ਼ਾਨਾ ਚੌਂਕ ਕੋਲ ਪਹੁੰਚੀ ਤਾਂ ਉਹ ਆਪਣੇ ਮੋਟਰਸਾਈਕਲ ਦੇ ਪਿੱਛੇ ਜਾ ਡਿੱਗੀ, ਜਿਸ ਕਾਰਨ ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗ ਗਈ, ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਮਹਾਜਨ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹੁਣ ਸੁਖਪ੍ਰੀਤ ਕੌਰ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ 1:00 ਵਜੇ ਭਿੱਖੀਵਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇ