ਮੂਸੇਵਾਲਾ ਕਤਲ ਕਾਂਡ 'ਚ ਗੁਜਰਾਤ ਤੋਂ ਗ੍ਰਿਫ਼ਤਾਰ 2 ਸ਼ੂਟਰਾਂ ਨੂੰ ਪੰਜਾਬ ਲਿਆਉਣ ਦੀ ਤਿਆਰੀ

in #punjab2 years ago

ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਮਾਨਸਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਚੰਡੀਗੜ੍ਹ: ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋ ਸ਼ੂਟਰਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਮਾਨਸਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਪੁਲਿਸ ਹੁਣ ਇਨ੍ਹਾਂ ਦੋਵਾਂ ਸ਼ੂਟਰਾਂ ਨੂੰ ਪੰਜਾਬ ਲਿਆਉਣ ਲਈ ਅਦਾਲਤ ਦਾ ਰੁਖ ਕਰੇਗੀ।

ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੀ ਜਾਂਚ ਵਿੱਚ ਦਖ਼ਲ ਦਿੱਤੇ ਬਿਨਾਂ ਦੋਸ਼ੀ ਨੂੰ ਗੁਜਰਾਤ ਦੇ ਮੁੰਦਰਾ ਬੰਦਰਗਾਹ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਪੁਲਿਸ ਨੇ ਮਾਨਸਾ ਵਿੱਚ ਉਸ ਥਾਂ ਦਾ ਮੁਆਇਨਾ ਵੀ ਨਹੀਂ ਕੀਤਾ ਜਿੱਥੇ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ। ਇਸ ਦੇ ਬਾਵਜੂਦ ਦਿੱਲੀ ਪੁਲਿਸ ਨੇ ਨਾ ਸਿਰਫ਼ ਪਹਿਲਾਂ ਸ਼ੂਟਰਾਂ ਦੀ ਪਛਾਣ ਕੀਤੀ ਸਗੋਂ ਦੋ ਸ਼ੂਟਰਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਗ੍ਰਿਫ਼ਤਾਰ ਵੀ ਕੀਤਾ।F9C1E5EA-70FA-46C7-B461-ECD101607835.webp