ਅਰਵਿੰਦ ਕੇਜਰੀਵਾਲ ਨੇ ਲਿਖ ਕੇ ਕੀਤੀ 'ਭਵਿੱਖਬਾਣੀ', ਗੁਜਰਾਤ 'ਚ ਬਣੇਗੀ 'ਆਪ' ਦੀ ਸਰਕਾਰ

in #delhi2 years ago

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਲਿਖਤੀ ਰੂਪ 'ਚ ਦਾਅਵਾ ਕੀਤਾ ਕਿ ਗੁਜਰਾਤ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣੇਗੀ। ਉਨ੍ਹਾਂ ਨੇ ਅਗਲੇ ਸਾਲ 31 ਜਨਵਰੀ ਤੱਕ ਗੁਜਰਾਤ ਵਿੱਚ ਸਰਕਾਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਕਰਦਿਆਂ 'ਆਪ' ਦਾ ਸਮਰਥਨ ਕਰਨ ਦੀ ਵੀ ਅਪੀਲ ਕੀਤੀ। ਸੂਰਤ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀਆਂ ਭਵਿੱਖਬਾਣੀਆਂ ਸੱਚ ਹੋ ਗਈਆਂ ਹਨ ਅਤੇ ਗੁਜਰਾਤ ਵਿੱਚ ਵੀ ਅਜਿਹਾ ਹੀ ਹੋਵੇਗਾ।

ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਇੰਨੇ ਡਰੇ ਹੋਏ ਹਨ ਕਿ ਉਹ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਖੁੱਲ੍ਹੇਆਮ ਸਮਰਥਨ ਦੇਣ ਤੋਂ ਝਿਜਕ ਰਹੇ ਹਨ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ਵਿੱਚ ਵੋਟਿੰਗ ਹੋਣੀ ਹੈ। ਕੇਜਰੀਵਾਲ ਨੇ ਕਿਹਾ, “ਮੈਂ ਤੁਹਾਡੇ ਸਾਰਿਆਂ ਦੇ ਸਾਹਮਣੇ ਲਿਖਤੀ ਰੂਪ ਵਿੱਚ ਇੱਕ ਭਵਿੱਖਬਾਣੀ ਕਰਨ ਜਾ ਰਿਹਾ ਹਾਂ… ਲਿਖੋ ਕਿ ਤੁਸੀਂ ਗੁਜਰਾਤ ਵਿੱਚ ਸਰਕਾਰ ਬਣਾਉਣ ਜਾ ਰਹੇ ਹੋ। 27 ਸਾਲਾਂ ਦੇ ਕੁਸ਼ਾਸਨ ਤੋਂ ਬਾਅਦ ਗੁਜਰਾਤ ਦੇ ਲੋਕ ਇਨ੍ਹਾਂ ਲੋਕਾਂ (ਭਾਜਪਾ) ਤੋਂ ਛੁਟਕਾਰਾ ਪਾ ਲੈਣਗੇ।