MLA ਰਾਣਾ ਗੁਰਜੀਤ ਦੀ ਕਾਰ ਡਿੱਗੀ ਖੱਡ 'ਚ, ਹਿਮਾਚਲ ਪ੍ਰਦੇਸ਼ 'ਚ ਵਾਪਰਿਆ ਹਾਦਸਾ

in #delhi2 years ago

ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕਾਰ ਹਿਮਾਚਲ ਦੇ ਚੈਲ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ 'ਚ ਰਾਣਾ ਗੁਰਜੀਤ ਸਿੰਘ ਦੀ ਕਾਰ ਖੱਡ 'ਚ ਡਿੱਗ ਗਈ ਪਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਾਲ-ਵਾਲ ਬਚ ਗਏ। ਰਾਣਾ ਗੁਰਜੀਤ ਨੂੰ ਗੱਡੀ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਵੀ ਉਥੇ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਕਿਸੇ ਦੀ ਜਾਨ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।