ਪੁਲਿਸ ਦੀ ਵਰਦੀ ਵਿੱਚ ਆਏ ਬਦਮਾਸ਼ਾਂ ਨੇ ਕਰੀਬ 2 ਕਰੋੜ ਦੇ ਗਹਿਣੇ ਲੁੱਟ ਲਏ

in #crime2 years ago

ਦਿੱਲੀ ਵਿੱਚ ਚੋਰੀ ਦੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਪਹਾੜਗੰਜ 'ਚ ਬਦਮਾਸ਼ਾਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਿਸ ਦੀ ਵਰਦੀ ਵਿੱਚ ਆਏ ਬਦਮਾਸ਼ਾਂ ਨੇ ਕਰੀਬ 2 ਕਰੋੜ ਦੇ ਗਹਿਣੇ ਲੁੱਟ ਲਏ। ਇਸ ਦੌਰਾਨ ਸ਼ਰਾਰਤੀ ਅਨਸਰਾਂ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਦੀਆਂ ਅੱਖਾਂ ਵਿੱਚ ਮਿਰਚ ਪਾਊਡਰ ਪਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਪੁਲਿਸ ਨੂੰ ਮਿਲੇ ਅਹਿਮ ਸਬੂਤ

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬੁੱਧਵਾਰ ਤੜਕੇ ਕਰੀਬ 4.30 ਵਜੇ ਵਾਪਰੀ। ਕੁਝ ਅਣਪਛਾਤੇ ਲੁਟੇਰਿਆਂ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਕੇ ਕਰੀਬ 2 ਕਰੋੜ ਰੁਪਏ ਦੇ ਗਹਿਣੇ ਲੁੱਟ ਲਏ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਅਹਿਮ ਸਬੂਤ ਮਿਲੇ ਹਨ। ਜਲਦ ਹੀ ਬਦਮਾਸ਼ਾਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

ਚੰਡੀਗੜ੍ਹ ਤੇ ਲੁਧਿਆਣੇ ਜਾਣੇ ਸੀ ਗਹਿਣੇ

ਦੱਸਿਆ ਜਾ ਰਿਹਾ ਹੈ ਕਿ ਕੋਰੀਅਰ ਕੰਪਨੀ ਦੇ ਕਰਮਚਾਰੀ ਨੇ ਇਹ ਗਹਿਣੇ ਚੰਡੀਗੜ੍ਹ ਅਤੇ ਲੁਧਿਆਣਾ ਭੇਜਣੇ ਸਨ। ਪੁਲਿਸ ਮੁਤਾਬਕ ਉਨ੍ਹਾਂ ਨੂੰ ਸਵੇਰੇ 4:49 'ਤੇ ਫੋਨ ਆਇਆ ਕਿ ਪਹਾੜਗੰਜ 'ਚ ਦੋ ਵਿਅਕਤੀਆਂ ਨੇ ਇਕ ਵਿਅਕਤੀ ਦੀਆਂ ਅੱਖਾਂ 'ਚ ਮਿਰਚ ਪਾਊਡਰ ਪਾ ਕੇ ਕੁਝ ਸਾਮਾਨ ਲੁੱਟ ਲਿਆ। ਜਾਂਚ ਕਰਨ ਆਈ ਪੁਲਿਸ ਨੂੰ ਪਤਾ ਲੱਗਾ ਕਿ ਉਕਤ ਵਿਅਕਤੀਆਂ ਕੋਲ ਦੋ ਬੈਗ ਸਨ, ਜਿਨ੍ਹਾਂ 'ਚ ਗਹਿਣਿਆਂ ਨਾਲ ਭਰਿਆ ਡੱਬਾ ਸੀ, ਜਿਸ ਨੂੰ ਚੰਡੀਗੜ੍ਹ ਅਤੇ ਲੁਧਿਆਣਾ ਲਿਜਾਇਆ ਜਾਣਾ ਸੀ।

ਰਸਤੇ ਵਿੱਚ ਚਾਰ ਵਿਅਕਤੀਆਂ ਨੇ ਉਨ੍ਹਾਂ ਨੂੰ ਲੁੱਟ ਲਿਆ। ਮੁਲਜ਼ਮਾਂ ਵਿੱਚੋਂ ਇੱਕ ਪੁਲਿਸ ਦੀ ਵਰਦੀ ਵਿੱਚ ਵੀ ਸੀ। ਉਸ ਨੇ ਪਹਿਲਾਂ ਚੈਕਿੰਗ ਦੇ ਨਾਂ 'ਤੇ ਦੋਵਾਂ ਨੂੰ ਰੋਕਿਆ। ਉਦੋਂ ਪਿੱਛੇ ਤੋਂ ਦੋ ਵਿਅਕਤੀ ਆਏ ਅਤੇ ਕੋਰੀਅਰ ਕੰਪਨੀ ਦੇ ਕਰਮਚਾਰੀਆਂ ਦੀਆਂ ਅੱਖਾਂ ਵਿੱਚ ਮਿਰਚਾਂ ਦਾ ਪਾਊਡਰ ਪਾ ਕੇ ਬੈਗ ਅਤੇ ਡੱਬੇ ਲੁੱਟ ਕੇ ਲੈ ਗਏ। ਗਹਿਣਿਆਂ ਦੀ ਕੀਮਤ ਕਰੀਬ 2 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਾਨੂੰ ਅਹਿਮ ਸਬੂਤ ਮਿਲੇ ਹਨ। ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ