ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਬਟਾਲਾ ਵਿਖੇ 14 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

in #gurdaspur2 years ago

ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਬਟਾਲਾ ਵਿਖੇ 14 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ
Screenshot_20220421-184614_Video Player.jpg
ਸ੍ਰੀਮਤੀ ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ 14 ਮਈ 2022 ਨੂੰ ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਤੇ ਬਟਾਲਾ ਵਿਖੇ ਸ਼ੈਸਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵਿਚ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਗਿੱਲ ਸਿਵਿਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ) –ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਵੇਂ ਕਿ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਐਮਏਸੀਟੀ ਕੇਸ, ਮੈਟਰੀਮੋਨੀਅਲ, ਲੈਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ ( ਜ਼ਿਲਾ ਅਤੇ ਹਾਈਕੋਰਟ ਕਚਹਿਰੀਆਂ ਵਿਚ ਪੈਡਿੰਗ) ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸਜ਼ ਜਿਵੇਂ ਬੈਂਕ ਰਿਕਵਰੀ ਕੇਸ, ਲੈਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ।