ਆਂਗਣਵਾੜੀ ਯੂਨੀਅਨ ਨੇ ਮੰਗਾਂ ਸਬੰਧੀ ਸਿਡੀਪੀਓ ਰਾਹੀਂ ਵਿਭਾਗੀ ਮੰਤਰੀ ਤੇ ਡਾਇਰੈਕਟਰ ਨੂੰ ਭੇਜੇ ਮੰਗ ਪੱਤਰ

in #gurdaspur2 years ago

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਵੱਲੋਂ ਬਲਾਕ ਪ੍ਰਧਾਨ IMG-20220502-WA0101.jpgਦੀ ਅਗਵਾਈ ਹੇਠ ਅੱਜ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਅੱਗੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਭਰਵੀਂ ਮੀਟਿੰਗ ਕੀਤੀ ਗਈ । ਇਸੇ ਦੌਰਾਨ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਤੇ ਵਿਭਾਗ ਦੇ ਡਾਇਰੈਕਟਰ ਦੇ ਨਾਂਮ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਾਹੀਂ ਮੰਗ ਪੱਤਰ ਦਿੱਤਾ ਗਿਆ । ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੂਬੇ ਅੰਦਰ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਦੀ ਭਰਤੀ ਨਾ ਕੀਤੀ ਗਈ ਤੇ ਜਥੇਬੰਦੀ ਦੀਆਂ ਹੋਰ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ । ਆਗੂਆਂ ਨੇ ਕਿਹਾ ਕਿ
ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ ਅਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜ਼ਾ ਦਿੱਤਾ ਜਾਵੇ । ਜਦੋਂ ਤੱਕ ਇਹ ਲਾਗੂ ਨਹੀਂ ਹੁੰਦਾ ਉਦੋਂ ਤੱਕ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ 4 ਸਾਲਾਂ ਤੋਂ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਦੀ ਭਰਤੀ ਤੁਰੰਤ ਕੀਤੀ ਜਾਵੇ । ਭਰਤੀ ਦੇ ਨਿਯਮਾਂ ਵਿੱਚ ਪਿਛਲੀ ਸਰਕਾਰ ਵੱਲੋਂ ਕੁੱਝ ਤਰੁੱਟੀਆਂ ਕੀਤੀਆਂ ਗਈਆਂ ਸਨ ਉਹਨਾਂ ਨੂੰ ਠੀਕ ਕੀਤਾ ਜਾਵੇ । ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ । ਕਰੈਚ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਸਾਲਾਂ ਦਾ ਮਾਣ ਭੱਤਾ ਦਿੱਤਾ ਜਾਵੇ । ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰੁਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦਾ ਰਾਸ਼ਨ ਠੇਕੇਦਾਰੀ ਸਿਸਟਮ ਰਾਹੀਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਿਸ ਤੇ ਤੁਰੰਤ ਰੋਕ ਲਗਾਈ ਜਾਵੇ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ ।‌ ਹਜ਼ਾਰਾਂ ਆਂਗਣਵਾੜੀ ਸੈਂਟਰਾਂ ਵਿੱਚ ਮੁੱਢਲੀਆਂ ਲੋੜੀਂਦੀਆਂ ਚੀਜ਼ਾਂ ਜਿਵੇਂ ਗੈਸ ਸਿਲੰਡਰ , ਬਰਤਨ , ਦਰੀਆਂ , ਫਰਨੀਚਰ , ਕੰਨਟੇਨਰ ਆਦਿ ਨਹੀਂ ਹਨ , ਇਹਨਾਂ ਚੀਜ਼ਾਂ ਨੂੰ ਮੁਹੱਈਆ ਕਰਵਾਇਆ ਜਾਵੇ । ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਰਜਿਸਟਰ ਅਤੇ ਹੋਰ ਲੋੜੀਂਦੇ ਕਾਗਜ਼ ਪੱਤਰ ਦਿੱਤੇ ਜਾਣ । ਵਾਧੂ ਚਾਰਜ ਦਾ ਕੰਮ ਕਰਦੀ ਵਰਕਰ ਨੂੰ ਮਹੀਨੇ ਦੇ ਘੱਟੋ ਘੱਟ ਪੰਜ ਹਜ਼ਾਰ ਰੁਪਏ ਦਿੱਤੇ ਜਾਣ ।