ਜਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ

in #gurdaspur2 years ago

ਜਿਲ੍ਹੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ
IMG-20220424-WA0095.jpg
ਪਿੰਡ ਮੌਜਪੁਰ ਨਜ਼ਦੀਕ ਬਿਆਸ ਦਰਿਆ ਵਿਚਲੇ ਟਾਪੂੁਨਮਾ ਸਥਾਨ ਲਈ ਛੇਵੀਂ ਵਿਸ਼ੇਸ ਬੱਸ ਰਵਾਨਾ

ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਪੰਚਾਇਤ ਭਵਨ ਗੁਰਦਾਸਪੁਰ ਤੋਂ ਰਵਾਨਾ ਕੀਤੀ ਗਈ, ਜਿਸ ਨੂੰ ਕੁਲਦੀਪ ਸਿੰਘ, ਸੁਪਰਡੈਂਟ ਇਰੀਗੇਸ਼ਨ ਵਿਭਾਗ,ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੋਕੇ ਰਵੀ ਕੁਮਾਰ ਪਟਵਾਰੀ, ਅਜੇ ਕੁਮਾਰ, ਬਲਬੀਰ ਸਿੰਘ, ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਅਦਬ ਮਸੀਹ, ਹਰਦੇਵ ਸਿੰਘ, ਹੀਰਾ ਸਿੰਘ, ਬਲਕਾਰ ਤੰਦ ਤੇ ਹਰਦੀਪ ਸਿੰਘ ਆਦਿ ਹਾਜਰ ਸਨ। ਤੇ ਦਮਨਜੀਤ ਸਿੰਘ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ, ਰਸ਼ਪਾਲ ਸਿੰਘ, ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਕੁਲਦੀਪ ਸਿੰਘ ਨੇ ਕਿਹਾ ਕਿ ਡਿਪਟੀ ਕਮਿਸਨਰ ਗੁਰਦਾਸਪੁਰ ਦੇ ਯਤਨਾਂ ਸਦਕਾ ਸ਼ੁਰੂ ਕੀਤੀ ਗਈ ਵਿਸੇਸ ਬੱਸ ਯਾਤਰਾ ਰਾਹੀਂ ਲੋਕਾਂ ਨੂੰ ਤੇ ਖਾਸਕਰਕੇ ਨੋਜਵਾਨ ਪੀੜੀ ਨੂੰ ਆਪਣੇ ਵਿਰਸੇ ਬਾਰੇ ਬਹੁਤ ਵੱਡਮੁੱਲੀ ਜਾਣਕਾਰੀ ਮਿਲਦੀ ਹੈ। । ਉਨਾਂ ਕਿਹਾ ਕਿ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਪ੍ਰਫੁੱਲਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਆਰੰਭੇ ਉਪਰਾਲੇ ਸ਼ਾਨਦਾਰ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਵਿਸ਼ੇਸ ਬੱਸਾਂ ਰਾਹੀਂ ਵੱਧ ਤੋਂ ਵੱਧ ਯਾਤਰਾ ਕਰਨ ਦੀ ਅਪੀਲ ਵੀ ਕੀਤੀ। ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਤੇ ਕੈਸ਼ੋਪੁਰ ਛੰਬ ਵਿਖੇ ਲਿਜਾਇਆ ਗਿਆ। ਦੱਸਣਯੋਗ ਹੈ ਕਿ ਕਿ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ