ਪਿੰਡ ਅਦਾਲਤਪੂਰ ਦੇ ਲਾਗੇ ਹੋਏ ਸੜਕ ਹਾਦਸੇ ਵਿੱਚ ਪਤੀ ਪਤਨੀ ਹੋਏ ਗੰਭੀਰ ਜ਼ਖ਼ਮੀ

in #gurdaspur2 years ago

ਪਿੰਡ ਅਦਾਲਤਪੂਰ ਦੇ ਲਾਗੇ ਹੋਏ ਸੜਕ ਹਾਦਸੇ ਵਿੱਚ ਪਤੀ ਪਤਨੀ ਹੋਏ ਗੰਭੀਰ ਜ਼ਖ਼ਮੀ IMG-20220424-WA0039.jpg

ਡੇਰਾ ਬਾਬਾ ਨਾਨਕ ਦੇ ਪਿੰਡ ਅਦਾਲਤਪੁਰ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਤੀ ਪਤਨੀ ਗੰਭੀਰ ਜ਼ਖਮੀ ਹੋ ਗਏ ਜ਼ਖ਼ਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਭੁੱਲਰ ਨੇ ਦੱਸਿਆ ਕੀ ਉਹ ਆਪਣੀ ਪਤਨੀ ਸਰਬਜੀਤ ਕੌਰ ਸਮੇਤ ਮੋਟਰਸਾਈਕਲ ਤੇ ਸਵਾਰ ਹੋ ਕੇ ਕਲਾਨੌਰ ਤੋਂ ਆਪਣੇ ਪਿੰਡ ਭੁੱਲਰ ਜਾ ਰਹੇ ਸਨ ਜਦੋਂ ਉਹ ਪਿੰਡ ਦੌਲਤਪੁਰ ਦੇ ਨਜ਼ਦੀਕ ਪਹੁੰਚੇ ਤਾਂ ਇਕ ਹੋਰ ਮੋਟਰਸਾਈਕਲ ਸਵਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਉਹ ਅਤੇ ਉਸ ਦੀ ਪਤਨੀ ਜ਼ਖ਼ਮੀ ਹੋ ਗਏ ਇਸ ਘਟਨਾ ਸਬੰਧੀ ਪੁਲਸ ਥਾਣਾ ਕੋਟਲੀ ਸੂਰਤ ਮੱਲੀ ਵਿਖੇ ਸੂਚਿਤ ਕੀਤਾ ਗਿਆ ਹੈ ਤੇ ਉਸ ਨੇ ਤੁਰੰਤ ਘਟਨਾ ਸਥਾਨ ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ