ਮੋਦੀ ਸਰਕਾਰ ਨੇ ਐਕਸਾਈਜ਼ ਡਿਊਟੀ ਘੱਟ ਕੀਤੀ, ਪੈਟਰੋਲ 9.5 ਰੁਪਏ ਤੇ ਡੀਜ਼ਲ 7 ਰੁਪਏ ਸਸਤਾ

in #wortheum2 years ago

IMG_20220522_094550.jpg
ਵਧਦੀ ਮਹਿੰਗਾਈ ਨੂੰ ਰੋਕਣ ਲਈ ਕੇਂਦਰ ਸਰਕਾਰ ਕਾਫੀ ਸਰਗਰਮ ਹੋ ਗਈ ਹੈ। ਇਸ ਲੜੀ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਪੈਟਰੋਲ 'ਤੇ 8 ਰੁਪਏ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ। ਸੀਤਾਰਮਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ।

ਨਵੀਂ ਦਿੱਲੀ- ਵਧਦੀ ਮਹਿੰਗਾਈ ਨੂੰ ਰੋਕਣ ਲਈ ਕੇਂਦਰ ਸਰਕਾਰ ਕਾਫੀ ਸਰਗਰਮ ਹੋ ਗਈ ਹੈ। ਇਸ ਲੜੀ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਪੈਟਰੋਲ 'ਤੇ 8 ਰੁਪਏ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ। ਸੀਤਾਰਮਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦੇਵਾਂਗੇ। ਇਹ ਸਾਡੀਆਂ ਮਾਵਾਂ ਅਤੇ ਭੈਣਾਂ ਦੀ ਮਦਦ ਕਰੇਗਾ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਐਲਾਨ ਕੀਤਾ ਹੈ ਕਿ ਪੈਟਰੋਲ, ਡੀਜ਼ਲ ਅਤੇ ਐਲਪੀਜੀ ਸਿਲੰਡਰ ਦੀਆਂ ਨਵੀਆਂ ਕੀਮਤਾਂ ਸ਼ਨੀਵਾਰ ਰਾਤ ਤੋਂ ਲਾਗੂ ਹੋਣਗੀਆਂ। ਲੰਬੇ ਸਮੇਂ ਤੋਂ ਲੋਕਾਂ ਨੂੰ ਸਰਕਾਰ ਤੋਂ ਈਂਧਨ (ਪੈਟਰੋਲ, ਡੀਜ਼ਲ, ਗੈਸ) ਦੀ ਮਹਿੰਗਾਈ ਦੀਆਂ ਸ਼ਿਕਾਇਤਾਂ ਸਨ। ਪਰ ਹੁਣ ਸਰਕਾਰ ਨੇ ਇਸ ਮਾਮਲੇ ਵਿੱਚ ਵੱਡਾ ਕਦਮ ਚੁੱਕਦਿਆਂ ਇਹ ਫੈਸਲਾ ਲਿਆ ਹੈ।

ਪਿਛਲੇ ਮਹੀਨੇ ਯਾਨੀ ਅਪ੍ਰੈਲ 'ਚ ਦੇਸ਼ 'ਚ ਪ੍ਰਚੂਨ ਮਹਿੰਗਾਈ ਦਰ 7.79 ਫੀਸਦੀ ਦੇ 8 ਸਾਲ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਪ੍ਰਚੂਨ ਮਹਿੰਗਾਈ ਦੇ ਅੰਕੜਿਆਂ 'ਚ ਇਹ ਵਾਧਾ ਖਾਣ-ਪੀਣ ਦੀਆਂ ਵਸਤੂਆਂ ਤੋਂ ਇਲਾਵਾ ਈਂਧਨ ਦੀਆਂ ਵਧਦੀਆਂ ਕੀਮਤਾਂ ਕਾਰਨ ਹੋਇਆ ਹੈ।