ਗੁਰਦਾਸਪੁਰ ''ਚ ਪਿਟਬੁੱਲ ਦਾ ਕਹਿਰ, 5 ਪਿੰਡਾਂ ਦੇ ਲੋਕਾਂ ਨੂੰ ਬੁਰੀ ਤਰ੍ਹਾਂ ਨੋਚਿਆ, ਅਖੀਰ ਉਤਾਰਿਆ ਮੌਤ ਦੇ ਘਾਟ

in #delhi2 years ago

ਜ਼ਿਲ੍ਹੇ ਦੇ ਦੀਨਾਨਗਰ ਇਲਾਕੇ ਨਾਲ ਲੱਗਦੇ 5 ਪਿੰਡਾਂ 'ਚ ਇਕ ਪਿਟਬੁੱਲ ਕੁੱਤੇ ਨੇ ਹਮਲਾ ਕਰਕੇ 12 ਲੋਕਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਦੇਰ ਰਾਤ ਉਸ ਨੇ ਤੰਗੋਸ਼ਾਹ ਪਿੰਡ ਤੋਂ ਚੌਹਾਣਾ ਪਿੰਡ ਤੱਕ ਕਾਫੀ ਦਹਿਸ਼ਤ ਪੈਦਾ ਕਰ ਦਿੱਤੀ। ਪਿੰਡ ਤੰਗੋਸ਼ਾਹ ਤੋਂ ਚੌਹਾਣਾ ਦੀ ਦੂਰੀ 15 ਕਿਲੋਮੀਟਰ ਹੈ। ਇਸ ਦੌਰਾਨ ਪਿਟਬੁੱਲ ਨੇ ਨੈਸ਼ਨਲ ਹਾਈਵੇਅ ਵੀ ਪਾਰ ਕਰ ਲਿਆ।ਪਿਟਬੁੱਲ ਨੇ ਪਹਿਲਾਂ ਪਿੰਡ ਤੰਗੋਸ਼ਾਹ ਨੇੜੇ ਭੱਠੇ ’ਤੇ ਮਜ਼ਦੂਰੀ ਕਰ ਰਹੇ 2 ਮਜ਼ਦੂਰਾਂ ਨੂੰ ਕੱਟਿਆ। ਦੋਵਾਂ ਨੇ ਹਿੰਮਤ ਕਰਕੇ ਉਸ ਦੇ ਗਲ਼ ਵਿੱਚ ਪਈ ਜ਼ੰਜੀਰ ਫੜ ਕੇ ਆਪਣੇ-ਆਪ ਨੂੰ ਬਚਾਇਆ। ਇਸ ਤੋਂ ਬਾਅਦ ਕਿਸੇ ਤਰ੍ਹਾਂ ਕੁੱਤਾ ਜ਼ੰਜੀਰ 'ਚੋਂ ਨਿਕਲ ਕੇ ਰਾਤ ਨੂੰ ਕੋਠੇ ਰਾਂਝੇ ਦੇ ਪਿੰਡ ਪਹੁੰਚ ਗਿਆ। ਉਸ ਨੇ ਪਿੰਡ 'ਚ ਆਪਣੀ ਹਵੇਲੀ 'ਚ ਬੈਠੇ 60 ਸਾਲਾ ਦਿਲੀਪ ਕੁਮਾਰ 'ਤੇ ਹਮਲਾ ਕਰ ਦਿੱਤਾ। ਦਿਲੀਪ ਕੁਮਾਰ ਨੇ ਹਿੰਮਤ ਦਿਖਾਈ ਅਤੇ ਗਰਦਨ ਤੱਕ ਹੱਥ ਰੱਖ ਕੇ ਕੁੱਤੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਦਿਲੀਪ ਕੁਮਾਰ 'ਤੇ ਹਮਲੇ ਤੋਂ ਬਾਅਦ ਉਸ ਦੀ ਹਵੇਲੀ 'ਚ ਰਹਿਣ ਵਾਲੀ ਇਕ ਕੁੱਤੀ ਨੇ ਪਿਟਬੁੱਲ 'ਤੇ ਹਮਲਾ ਕਰ ਦਿੱਤਾ ਤੇ ਉਸ ਨੂੰ ਪਿੱਛੋਂ ਹਮਲਾ ਕਰ ਦਿੱਤਾ।