ਪੰਜਾਬ ਸਰਕਾਰ ਵੱਲੋਂ ਹਾਈਟੈੱਕ ਏਅਰਕ੍ਰਾਫਟ ਕਿਰਾਏ 'ਤੇ ਲੈਣ ਦੀ ਤਿਆਰੀ

in #delhi2 years ago

ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਹਾਈਟੈੱਕ ਏਅਰਕ੍ਰਾਫਟ ਕਿਰਾਏ 'ਤੇ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਫਰਾਂਸ 'ਚ ਤਿਆਰ ਕੀਤਾ ਹਾਈਟੈੱਕ ਦਸਾਲਟ ਫਾਲਕਨ-2000 ਏਅਰਕ੍ਰਾਫਟ ਕਿਰਾਏ 'ਤੇ ਲਿਆ ਜਾਵੇਗਾ। ਇਸ ਆਧੁਨਿਕ ਏਅਰਕ੍ਰਾਫਟ ਦੀ ਮੁਸਾਫ਼ਰ ਸਮਰੱਥਾ 19 ਹੈ।ਅਜਿਹਾ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੀ. ਆਈ. ਪੀ. ਮੂਵਮੈਂਟ ਲਈ ਇਸ ਨੂੰ ਚਾਰਟਰ ਸਰਵਿਸ ਦੇ ਤੌਰ 'ਤੇ ਇਸਤੇਮਾਲ ਕਰੇਗੀ। ਇਸ ਸਮੇਂ ਪੰਜਾਬ ਸਰਕਾਰ ਕੋਲ ਇਕ ਹੈਲੀਕਾਪਟਰ ਹੈ, ਜਿਸ ਨੂੰ ਮੁੱਖ ਮੰਤਰੀ ਮਾਨ ਅਤੇ ਹੋਰ ਮੰਤਰੀ ਇਸਤੇਮਾਲ ਕਰਦੇ ਹਨ।