ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

in #delhi2 years ago

ਜਿਲਾ ਐਸਬੀਐਸ ਨਗਰ ਦੀ ਅਦਾਲਤ ਨੇ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਅਪੀਲ 'ਤੇ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਨਗਰ ਵਿਖੇ ਖਰੀਦ ਏਜੰਸੀਆਂ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਜ਼ਰੀਏ ਠੇਕੇਦਾਰਾਂ ਨੂੰ ਅਨਾਜ ਮੰਡੀਆਂ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਦੀ ਅਲਾਟਮੈਂਟ ਵਿੱਚ ਹੋਈ ਧੋਖਾਧੜੀ ਦੇ ਦੋਸ਼ਾਂ ਦੀ ਅਗਲੇਰੀ ਜਾਂਚ ਲਈ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਸਬੀਐਸ ਨਗਰ ਦੀਆਂ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਹੋਏ ਵੱਡੇ ਘਪਲੇ ਦੀ ਜਾਂਚ ਕਰਨ ਉਪਰੰਤ ਦੋਸ਼ੀ ਠੇਕੇਦਾਰ ਤੇਲੂ ਰਾਮ, ਯਸ਼ਪਾਲ ਅਤੇ ਅਜੈਪਾਲ (ਦੋਵੇਂ ਭਰਾ) ਵਾਸੀ ਪਿੰਡ ਉਧਨਵਾਲ, ਤਹਿਸੀਲ ਬਲਾਚੌਰ ਦੇ ਖਿਲਾਫ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਥਾਣਾ ਵਿਜੀਲੈਂਸ ਬਿਉਰੋ, ਜਲੰਧਰ ਵਿਖੇ ਮੁਕੱਦਮਾ ਨੰ. 18 ਮਿਤੀ 22-09-2022 ਤਹਿਤ ਕੇਸ ਦਰਜ ਕੀਤਾ ਹੋਇਆ ਹੈ।