ਅਦਾਕਾਰਾ ਆਸ਼ਾ ਪਾਰਿਖ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ

in #delhi2 years ago

2022_9$largeimg_21964446.jpgਸੀਨੀਅਰ ਅਦਾਕਾਰਾ ਆਸ਼ਾ ਪਾਰਿਖ ਨੂੰ ਭਾਰਤੀ ਸਿਨੇਮਾ ਦੇ ਸਭ ਤੋਂ ਵੱਡੇ ਪੁਰਸਕਾਰ ਸਾਲ 2020 ਦੇ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗ। ਇਹ ਜਾਣਕਾਰੀ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਦਿੱਤੀ। ਆਸ਼ਾ ਪਾਰਿਖ (79) ਨੂੰ ਸ਼ੁੱਕਰਵਾਰ 30 ਸਤੰਬਰ ਨੂੰ ਹੋਣ ਵਾਲੇ 68ਵੇਂ ਕੌਮੀ ਫਿਲਮ ਪੁਰਸਕਾਰ ਸਮਾਗਮ ਦੌਰਾਨ ਇਹ ਸਨਮਾਨ ਦਿੱਤਾ ਜਾਵੇਗਾ। ਅਨੁਰਾਗ ਠਾਕੁਰ ਨੇ ਹਿਮਾਚਲ ਪ੍ਰਦੇਸ਼ ’ਚ ਆਪਣੇ ਸੰਸਦੀ ਹਲਕੇ ਹਮੀਰਪੁਰ ’ਚ ਪੱਤਰਕਾਰਾਂ ਨੂੰ ਦੱਸਿਆ ਕਿ ਆਸ਼ਾ ਭੌਂਸਲੇ, ਹੇਮਾ ਮਾਲਿਨੀ, ਪੂਨਮ ਢਿੱਲੋਂ, ਉਦਿਤ ਨਾਰਾਇਣ ਤੇ ਟੀਐੱਸ ਨਾਗਭਰਨ ਦੀ ਪੰਜ ਮੈਂਬਰੀ ਦਾਦਾ ਸਾਹਿਬ ਫਾਲਕੇ ਪੁਰਸਕਾਰ ਕਮੇਟੀ ਨੇ ਸਨਮਾਨ ਲਈ ਆਸ਼ਾ ਪਾਰਿਖ ਦਾ ਨਾਂ ਚੁਣਿਆ ਹੈ।