ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫਦ

in #delhi2 years ago

ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਅੱਜ ਦੁਪਹਿਰ 12 ਵਜੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ। ਇਸ ਵਫਦ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਕਰਨਗੇ । ਅਕਾਲੀ ਦਲ ਦੇ ਵਫਦ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਵੀ ਸੌਪਿਆ ਜਾਵੇਗਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਗੁਰਦੁਆਰਿਆਂ ਦੇ ਬਾਹਰ ਲਗਾਏ ਪੋਸਟਰਾਂ ਵਿੱਚ 9 ਬੰਦੀ ਸਿੰਘਾਂ ਦਾ ਜ਼ਿਕਰ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਦਵਿੰਦਰਪਾਲ ਸਿੰਘ, ਗੁਰਮੀਤ ਸਿੰਘ ਖੇੜਾ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਪਰਮਜੀਤ ਸਿੰਘ ਭਿਓਰਾ ਦੇ ਨਾਲ ਸ਼ਾਮਲ ਹਨ।