ਸਿੱਧੂ ਮੂਸੇਵਾਲਾ ਦੇ ਸਾਥੀਆਂ ਦੇ ਇਲਾਜ ਦਾ ਸਾਰਾ ਖਰਚਾ ਚੁੱਕੇਗੀ ਪੰਜਾਬ ਸਰਕਾਰ

in #punjab2 years ago

285552473_452029203590820_644689639730029786_n.jpgਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਸਮੇਂ ਉਨ੍ਹਾਂ ਦੇ ਨਾਲ ਜ਼ਖ਼ਮੀ ਹੋਏ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਦਾ ਹਾਲ ਪੁੱਛਣ ਲਈ ਹਲਕਾ ਸਰਦੂਲਗੜ੍ਹ ਤੋਂ 'ਆਪ' ਦੇ ਵਿਧਾਇਕ ਗੁਰਪ੍ਰੀਤ ਸਿੰਘ ਅੱਜ ਡੀ.ਐਮ.ਸੀ ਹਸਪਤਾਲ ਪਹੁੰਚੇ ਜਿੱਥੇ ਕਿ ਉਨ੍ਹਾਂ ਨੇ ਇਨ੍ਹਾਂ ਜ਼ਖ਼ਮੀਆਂ ਦਾ ਹਾਲ ਪੁੱਛਿਆ।ਗੱਲਬਾਤ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਖ਼ਤਰੇ ਤੋਂ ਬਾਹਰ ਹਨ ਅਤੇ ਇਸ ਸਬੰਧੀ ਉਨ੍ਹਾਂ ਨੇ ਡਾਕਟਰਾਂ ਨੂੰ ਵੀ ਇਨ੍ਹਾਂ ਦੀ ਪੂਰੀ ਦੇਖ ਕਰਨ ਲਈ ਕਿਹਾ ਹੈ।ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਜ਼ਖ਼ਮੀ ਨੌਜਵਾਨਾਂ ਦਾ ਹਾਲ ਚਾਲ ਪੁੱਛਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨਾਲ ਰਾਬਤਾ ਕਾਇਮ ਕਰ ਕੇ ਜ਼ਖ਼ਮੀਆਂ ਦਾ ਇਲਾਜ ਦਾ ਖ਼ਰਚਾ ਸਰਕਾਰ ਵੱਲੋਂ ਚੁੱਕਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਦੋਵੇਂ ਜ਼ਖ਼ਮੀਆਂ ਦਾ ਸਾਰਾ ਇਲਾਜ ਪੰਜਾਬ ਸਰਕਾਰ ਤਰਫੋਂ ਜ਼ਿਲ੍ਹਾ ਪ੍ਰਸ਼ਾਸਨ ਕਰੇ।