ਭਾਜਪਾ ਨਾਲ ਰਲਣ ਤੋਂ ਪਹਿਲਾਂ ਕੈਪਟਨ ਵੱਲੋਂ ਜੇਪੀ ਨੱਢਾ ਨਾਲ ਮੁਲਾਕਾਤ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 19 ਸਤੰਬਰ ਨੂੰ ਆਪਣੀ ‘ਪੰਜਾਬ ਲੋਕ ਕਾਂਗਰਸ ਪਾਰਟੀ’ ਦਾ ਭਾਜਪਾ ਵਿਚ ਰਲੇਵਾਂ ਕਰਨਗੇ। ਸੂਤਰਾਂ ਮੁਤਾਬਕ ਇਸ ਦੌਰਾਨ ਦੋ ਦਰਜਨ ਦੇ ਕਰੀਬ ਸਾਬਕਾ ਵਿਧਾਇਕ ਤੇ ਹੋਰ ਆਗੂ ਵੀ ਭਾਜਪਾ ’ਚ ਸ਼ਾਮਲ ਹੋਣਗੇ।
ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਕੈਪਟਨ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਾਮ ਸਾਢੇ ਚਾਰ ਵਜੇ ਕੈਪਟਨ ਭਾਜਪਾ ਵਿਚ ਸ਼ਾਮਲ ਹੋਣਗੇ।