ਲਖੀਮਪੁਰ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਬੱਸ ਵਿਚਾਲੇ ਟੱਕਰ; 7 ਦੀ ਮੌਤ, 39 ਜ਼ਖਮੀ

in #delhi2 years ago

ਸਵੇਰੇ ਪੀਲੀਭੀਤ-ਬਸਤੀ ਹਾਈਵੇ 'ਤੇ ਇਕ ਭਿਆਨਕ ਸੜਕ ਹਾਦਸੇ 'ਚ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 39 ਲੋਕ ਗੰਭੀਰ ਜ਼ਖਮੀ ਹੋ ਗਏ। ਸੇਬ ਲੈ ਕੇ ਲਖੀਮਪੁਰ ਤੋਂ ਧੌਰਾਹਾਰਾ ਜਾ ਰਹੇ ਡੀਸੀਐਮ ਟਰੱਕ ਦੀ ਪੀਲੀਭੀਤ ਬਸਤੀ ਰੋਡ 'ਤੇ ਸਾਹਮਣੇ ਤੋਂ ਆ ਰਹੀ ਇਕ ਯਾਤਰੀ ਬੱਸ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਟਰੱਕ ਦਾ ਇਕ ਟਾਇਰ ਅਚਾਨਕ ਫਟ ਗਿਆ, ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੀ ਬੱਸ ਨਾਲ ਟਕਰਾ ਗਿਆ।ਹਾਦਸਾ ਇੰਨਾ ਭਿਆਨਕ ਸੀ ਕਿ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸੜਕ ਹਾਦਸੇ 'ਚ 25 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਸਾਰੇ ਜ਼ਿਲ੍ਹਾ ਅਧਿਕਾਰੀ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਮ੍ਰਿਤਕਾਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ ਯਾਤਰੀ ਬੱਸ 'ਚ ਕਰੀਬ 40 ਲੋਕ ਸਵਾਰ ਸਨ। ਸਾਰੇ ਜ਼ਖਮੀਆਂ ਨੂੰ ਪਹਿਲਾਂ ਨਕਾਹਾ ਪ੍ਰਾਇਮਰੀ ਹੈਲਥ ਸੈਂਟਰ, ਫਿਰ ਜ਼ਿਲ੍ਹਾ ਹਸਪਤਾਲ ਲਖੀਮਪੁਰ ਰੈਫਰ ਕਰ ਦਿੱਤਾ ਗਿਆ ਹੈ। ਕਈ ਜ਼ਖਮੀਆਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਕਾਰਜ ਜਾਰੀ ਹਨ।