ਗੁਰਦੁਆਰਾ ਬਾਬਾ ਜਾਗੋ ਸ਼ਹੀਦ ਦੇ ਪ੍ਰਬੰਧ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਲੜਾਈ, ਕੀਤੀ ਨਾਅਰੇਬਾਜ਼ੀ

in #delhi2 years ago

ਗੁਰਦੁਆਰਾ ਬਾਬਾ ਜਾਗੋ ਸ਼ਹੀਦ ਵਿਖੇ ਸਥਿਤੀ ਉਸ ਵੇਲੇ ਤਣਾਅ ਪੂਰਨ ਬਣ ਗਈ, ਜਦੋਂ ਪਿੰਡ ਦੇ ਸਰਪੰਚ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਪ੍ਰਧਾਨ ਵੱਲੋਂ ਗੁਰਦੁਆਰਾ ਸਾਹਿਬ ਦਾ ਪ੍ਰਬੰਧਕ ਬਾਬਾ ਸੁੱਚਾ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੂੰ ਦੇ ਦਿੱਤਾ। ਇਸ ਫ਼ੈਸਲੇ ’ਤੇ ਪਿੰਡ ਵਾਸੀ ਅਤੇ ਨੌਜਵਾਨ ਸਹਿਮਤ ਨਾ ਹੋਏ, ਜਿਸ ਕਰਕੇ ਉਨ੍ਹਾਂ ਨੇ ਮੋਰਚਾ ਖੋਲ੍ਹਦਿਆਂ ਪੁਰਾਣੀ ਲੋਕਲ ਕਮੇਟੀ ਅਤੇ ਪਿੰਡ ਦੀ ਪੰਚਾਇਤ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਲਾਲ ਸਿੰਘ, ਅਵਤਾਰ ਸਿੰਘ, ਗੁਰਦੇਵ ਸਿੰਘ, ਕਰਮਜੀਤ ਸਿੰਘ ਆਦਿ ਵਿਅਕਤੀਆਂ ਨੇ ਕਿਹਾ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪਿਛਲੇ ਲੰਮੇ ਸਮੇਂ ਤੋਂ ਪਿੰਡ ਦੀ ਸੰਗਤਾਂ ਦੁਆਰਾ ਕੀਤਾ ਜਾ ਰਿਹਾ ਹੈ। ਹੁਣ ਪਿੰਡ ਦੇ ਸਰਪੰਚ ਅਤੇ ਪੁਰਾਣੀ ਕਮੇਟੀ ਦੇ ਪ੍ਰਧਾਨ ਵੱਲੋਂ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਬਾਬੇ ਅਨੰਦਪੁਰ ਸਾਹਿਬ ਵਾਲਿਆਂ ਨੂੰ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਉਹ ਪੁਰਜ਼ੋਰ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਬਾਬਿਆਂ ਨੂੰ ਨਹੀਂ ਦੇਣਗੇ।