ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਟਲੀ

in #delhi2 years ago

ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਹੁਣ ਨਵਾਂ ਪੇਚ ਫਸ ਗਿਆ ਹੈ। ਰਾਜਪਾਲ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਉਪ ਕੁਲਪਤੀ ਦੀ ਨਿਯੁਕਤੀ ਨੂੰ ਹਰੀ ਝੰਡੀ ਦੇਣ ਦੇ ਮਾਮਲੇ ’ਤੇ ਸਵਾਲ ਖੜ੍ਹੇ ਕਰਦਿਆਂ ਫਾਈਲ ਸਰਕਾਰ ਨੂੰ ਵਾਪਸ ਭੇਜ ਦਿੱਤੀ ਹੈ। ਸੂਤਰਾਂ ਅਨੁਸਾਰ ਰਾਜਪਾਲ ਨੇ ਸਰਕਾਰ ਨੂੰ ਇਸ ਵੱਕਾਰੀ ਨਿਯੁਕਤੀ ਲਈ ਤਿੰਨ ਹਸਤੀਆਂ ਦੇ ਨਾਮ ’ਤੇ ਅਧਾਰਿਤ ਪੈਨਲ ਭੇਜਣ ਲਈ ਕਿਹਾ ਹੈ ਤਾਂ ਜੋ ਇਨ੍ਹਾਂ ਵਿਚੋਂ ਇੱਕ ਦੀ ਚੋਣ ਕਰਕੇ ਨਿਯੁਕਤੀ ਕੀਤੀ ਜਾ ਸਕੇ। ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਦਿਲ ਦੇ ਰੋਗਾਂ ਦੇ ਡਾਕਟਰ ਗੁਰਪ੍ਰੀਤ ਸਿੰਘ ਵਾਂਦਰ ਦੇ ਨਾਮ ਨੂੰ ਪ੍ਰਵਾਨਗੀ ਦੇਣ ਅਤੇ ਇਸ ਨਿਯੁਕਤੀ ਲਈ ਫਾਈਲ ਰਾਜਪਾਲ ਨੂੰ ਭੇਜੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਨਿਯੁਕਤੀ ਦਾ ਐਲਾਨ ਕੀਤਾ ਸੀ। ਰਾਜਪਾਲ ਵੱਲੋਂ ਫਾਈਲ ਵਾਪਸ ਭੇਜੇ ਜਾਣ ਨਾਲ ਡਾ. ਵਾਂਦਰ ਦੀ ਨਿਯੁਕਤੀ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਡਾ. ਵਾਂਦਰ ਦੀ ਨਿਯੁਕਤੀ ਨੂੰ ਮੈਰਿਟ ’ਤੇ ਉਪਰ ਰਖਦਿਆਂ ਨਿਯੁਕਤੀ ਦੀ ਬੇਨਤੀ ਕੀਤੀ ਗਈ ਸੀ। ਫਾਈਲ ਮੁੜ ਤੋਂ ਰਾਜਪਾਲ ਦਫ਼ਤਰ ਨੂੰ ਭੇਜੀ ਜਾਵੇਗੀ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪੁਰਾਣੀ ਰਵਾਇਤ ਤਿੰਨ ਨਾਵਾਂ ਦਾ ਪੈਨਲ ਭੇਜਣ ਦੀ ਹੈ, ਪਰ ਕਈ ਵਾਰ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਨਿਯੁਕਤੀ ਸਬੰਧੀ ਰਾਜਪਾਲ ਨੂੰ ਅਣ-ਅਧਿਕਾਰਤ ਤੌਰ ’ਤੇ ਜ਼ੁਬਾਨੀ ਦੱਸ ਦਿੱਤਾ ਜਾਂਦਾ ਸੀ। ਹਾਲ ਦੀ ਘੜੀ ਸਰਕਾਰ ਅਤੇ ਰਾਜਪਾਲ ਦਰਮਿਆਨ ਚੱਲ ਰਹੀ ਕੁੜੱਤਣ ਕਾਰਨ ਸਰਕਾਰ ਨੂੰ ਖ਼ਦਸ਼ਾ ਹੈ ਕਿ ਜੇਕਰ ਤਿੰਨ ਹਸਤੀਆਂ ’ਤੇ ਅਧਾਰਿਤ ਪੈਨਲ ਭੇਜਿਆ ਜਾਂਦਾ ਹੈ ਤਾਂ ਕੀ ਰਾਜਪਾਲ ਵੱਲੋਂ ਉਸੇ ਨਾਮ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ, ਜਿਸ ਦੀ ਨਿਯੁਕਤੀ ਸਰਕਾਰ ਚਾਹੁੰਦੀ ਹੈ। ਕਾਇਦੇ ਨਾਲ ਪੰਜਾਬ ਸਰਕਾਰ ਨੇ ਅਹਿਮ ਨਿਯੁਕਤੀਆਂ ਸਬੰਧੀ ਰਾਜਪਾਲ ਤੋਂ ਪ੍ਰਵਾਨਗੀ ਲੈਣੀ ਹੁੰਦੀ ਹੈ।

Sort:  

मेम मेने आपकी खबरे लाइक कर दी जी
कृपया करके आप मेरी खबरे लाइक करने की कृपा करें जी 🙏

ਟਿੱਪਣੀ ਪਸੰਦ ਕਰੋ ਅਤੇ ਸਾਰੇ ਲੋਕਾਂ ਦੀਆਂ ਖ਼ਬਰਾਂ ਦਾ ਪਾਲਣ ਕਰੋ