ਪੰਜਾਬ CM ਨੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਕੈਨੇਡਾ ਤੋਂ ਮੰਗਿਆ ਸਹਿਯੋਗ

in #punjab2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੈਨੇਡਾ ਤੋਂ ਸਰਗਰਮ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਲਈ ਕੈਨੇਡਾ ਦਾ ਸਹਿਯੋਗ ਮੰਗਿਆ ਹੈ। ਮੁੱਖ ਮੰਤਰੀ ਨੇ ਇਹ ਮੁੱਦਾ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੌਨ ਮਕਾਏ ਕੋਲ ਉਠਾਇਆ। ਮੁੱਖ ਮੰਤਰੀ ਨੇ ਦੋਵਾਂ ਮੁਲਕਾਂ ਵਿੱਚ ਗੈਂਗਸਟਰਾਂ ਦੇ ਵਧਣ ’ਤੇ ਚਿੰਤਾ ਪ੍ਰਗਟਾਈ।ਮੁੱਖ ਮੰਤਰੀ ਨੇ ਆਪਣੀ ਸਰਕਾਰੀ ਰਿਹਾਇਸ਼ ਉਤੇ ਕੈਨੇਡੀਅਨ ਹਾਈ ਕਮਿਸ਼ਨਰ ਕੈਮਰੌਨ ਮਕਾਏ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਉਂਦਿਆਂ ਪੰਜਾਬ ਅਤੇ ਕੈਨੇਡਾ ’ਚ ਗਰੋਹਾਂ ਤੇ ਗੈਂਗਸਟਰਾਂ ਦੇ ਵਾਧੇ ਉਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਦੱਸਿਆ ਕਿ ਕੈਨੇਡਾ ’ਚ ਬੈਠੇ ਕੁੱਝ ਪੰਜਾਬੀ ਗੈਂਗਸਟਰ ਸੂਬੇ ’ਚ ਸ਼ਾਂਤੀ ਦੇ ਮਾਹੌਲ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਵਕਾਲਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਧਾਰਾਵਾਂ ਤਹਿਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਕੋਈ ਹੋਰ ਇਸ ਰਾਹ ਉਤੇ ਜਾਣ ਤੋਂ ਗੁਰੇਜ਼ ਕਰੇ।IMG_20220613_112317.jpg